- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਨੇ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫ਼ਸਰਾਂ (ਜਨਰਲ) ਦੀ ਕੀਤੀ ਨਿਯੁਕਤੀ
ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫਸਰਾਂ (ਜਨਰਲ) ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੁਜ਼ਗਾਰ ਦੇ ਸੁਪਨੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ 500 ਮੈਡੀਕਲ ਅਫਸਰਾਂ ਦੀ ਨਿਯੁਕਤੀ ਪ੍ਰੀਕਿਰਿਆ ਅਧੀਨ ਅੱਜ 124 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਵਿਭਾਗ ਅਧੀਨ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ ਅਤੇ ਇਹਨਾਂ ਨਾਲ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਸਰਕਾਰੀ ਹਸਪਤਾਲਾਂ ਵੱਚ ਮੈਡੀਕਲ ਸੇਵਾਵਾਂ ਨੂੰ ਮਜ਼ਬੂਤੀ ਮਿਲੇਗੀ।ਉਨਾਂ ਕਿਹਾ ਕਿ ਇਸ ਨਾਲ ਕਰੋਨਾਂ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੀ ਸਹਾਇਤਾ ਮਿਲੇਗੀ। ਸ. ਬਲਬੀਰ ਸਿੰਘ ਸਿੱਧੂ ਨੇ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਗਏ ਡਾਕਟਰਾਂ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਨਿਰਸਵਾਰਥ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਲਈ ਕਿਹਾ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਘਰ-ਘਰ ਰੁਜ਼ਗਾਰ ਮੁਹਿੰਮ ਅਧੀਨ ਪਿਛਲੇ 3 ਸਾਲਾਂ ਵਿੱਚ ਰੈਗੂਲਰ ਅਤੇ ਠੇਕੇ ਦੇ ਆਧਾਰ ਤੇ ਸਿਹਤ ਵਿਭਾਗ ਵਿੱਚ ਲਗਭਗ 7000 ਨੌਕਰੀਆਂ ਦਿੱਤੀਆਂ ਗਈਆਂ, ਜਿਸ ਵਿੱਚ ਮਾਹਿਰ ਡਾਕਟਰ, ਮੈਡੀਕਲ ਅਫ਼ਸਰ, ਡੈਂਟਲ ਅਫਸਰ, ਪੈਰਾਮੈਡੀਕਲ ਤੇ ਹੋਰ ਸਟਾਫ ਸ਼ਾਮਿਲ ਹੈ। ਇਸਦੇ ਨਾਲ ਹੀ 3954 ਅਸਾਮੀਆਂ ’ਤੇ ਭਰਤੀ ਪ੍ਰਕਿਰਿਆ ਅਧੀਨ ਹੈ।ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਅਰਵਿੰਦਰ ਪਾਲ ਸਿੰਘ ਗਿੱਲ, ਸੁਪਰਡੈਂਟ ਈ-4 ਨਿਰਲੇਪ ਕੌਰ, ਸਟੇਟ ਪ੍ਰੋਗਰਾਮ ਅਫਸਰ (ਆਈ.ਈ.ਸੀ. ਤੇ ਮੀਡੀਆ) ਸ਼ਵਿੰਦਰ ਸਹਿਦੇਵ, ਮਾਸ ਮੀਡੀਆ ਅਫਸਰ ਗੁਰਮੀਤ ਰਾਣਾ ਤੇ ਹੋਰ ਅਧਿਕਾਰੀ ਮੌਜੂਦ ਸਨ।


