- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ
ਲੁਧਿਆਣਾ ਵਿਖੇ ਰਾਜ ਪੱਧਰੀ ‘ਮਾਤ ਭਾਸ਼ਾ ਦਿਵਸ’ ਦੌਰਾਨ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ
ਚੰਡੀਗੜ -ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖ਼ਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਦਿਵਾਉਣ ਲਈ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕਰੇਗੀ। ਇਸ ਸਮਾਗਮ ਵਿੱਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਤ ਸਿਖ਼ਲਾਈ ਬੋਰਡ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ. ਪੀ. ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ‘ਮਾਤ ਭਾਸ਼ਾ ਦਿਵਸ’ ਸੰਬੰਧੀ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਚੰਨੀ ਨੇ ਕਿਹਾ ਕਿ ”ਮਾਤ ਭਾਸ਼ਾ ਉਹ ਭਾਸ਼ਾ ਹੁੰਦੀ ਹੈ, ਜੋ ਦਿਲਾਂ ‘ਤੇ ਰਾਜ ਕਰਦੀ ਹੈ। ਜਿਸ ਵਿੱਚ ਬੋਲ ਕੇ ਕੋਈ ਆਪਣੇ ਮਨ ਦੇ ਭਾਵ ਵਧੀਆ ਤਰੀਕੇ ਨਾਲ ਪ੍ਰਗਟਾਅ ਸਕਦਾ ਹੈ।” ਉਨਾਂ ਕਿਹਾ ਕਿ ਪੰਜਾਬੀ ਵਿਸ਼ਵ ਦੀ 10ਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਜੋ ਵੀ ਸਕੂਲ ਪੰਜਾਬੀ ਬੋਲਣ ‘ਤੇ ਵਿਦਿਆਰਥੀਆਂ ਨੂੰ ਜੁਰਮਾਨੇ ਆਦਿ ਲਗਾਵੇਗਾ ਉਸ ਨਾਲ ਪੰਜਾਬ ਸਰਕਾਰ ਵੱਲੋਂ ਬੜੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪ੍ਰਸ਼ਾਸ਼ਕੀ ਕਾਰਜਾਂ ਵਿੱਚ ਵੀ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਸ੍ਰ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਤੀ 14 ਤੋਂ 21 ਫਰਵਰੀ ਤੱਕ ”ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਉਤਸਵ” ਦੇ ਸਿਰਲੇਖ ਹੇਠ ਹਫ਼ਤਾ ਭਰ ਚੱਲਣ ਵਾਲੇ ਸਮਾਗਮ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਦ੍ਰਿੜ ਵਚਨਬੱਧ ਹੈ। ਇਸੇ ਕਰਕੇ ਹੀ ਇਸ ਦਿਸ਼ਾ ਵਿੱਚ ਕਈ ਉਪਰਾਲੇ ਵੀ ਕੀਤੇ ਜਾ ਰਹੇ ਹਨ।ਅੱਜ ਦੇ ਸਮਾਗਮ ਦੌਰਾਨ 13 ਪ੍ਰਮੁੱਖ ਸਖ਼ਸ਼ੀਅਤਾਂ ਸ੍ਰ. ਖੁਸ਼ਦੇਵ ਸਿੰਘ ਗਿੱਲ (ਭੰਗੜਾ), ਸ੍ਰ. ਹਰਦੀਪ (ਲੋਕ ਗਾਇਕ), ਸ੍ਰੀ ਭੁਪਿੰਦਰ ਬੱਬਲ (ਲੋਕ ਗਾਇਕ), ਸ੍ਰੀਮਤੀ ਡੌਲੀ ਮਲਕੀਅਤ (ਗਿੱਧਾ), ਸ੍ਰ. ਕਰਮਜੀਤ ਸਿੰਘ ਖਰੜ (ਅਲਗੋਜ਼ਾ ਵਾਦਕ), ਸ੍ਰੀਮਤੀ ਸਰਬਜੀਤ ਕੌਰ ਮਾਂਗਟ (ਗਿੱਧਾ), ਸ੍ਰ. ਤੇਜਵੰਤ ਕਿੱਟੂ (ਸੰਗੀਤ ਨਿਰਦੇਸ਼ਕ), ਸ੍ਰ. ਬਲਕਾਰ ਸਿੰਘ (ਭੰਗੜਾ), ਸ੍ਰ. ਸੁਰਿੰਦਰ ਸਿੰਘ (ਭੰਗੜਾ), ਸ੍ਰੀਮਤੀ ਪ੍ਰਭਸ਼ਰਨ ਕੌਰ (ਗਿੱਧਾ), ਸ੍ਰੀ ਦੇਵ ਰਾਜ (ਢੋਲਕੀ ਵਾਦਕ) ਅਤੇ ਸ੍ਰੀ ਮਾਲੀ ਰਾਮ (ਢੋਲਕੀ ਵਾਦਕ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਮਾਗਮ ਦੌਰਾਨ ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਸਤਿੰਦਰ ਸਰਤਾਜ ਨੇ ਆਪਣੀਆਂ ਸੰਗੀਤਮਈ ਪੇਸ਼ਕਾਰੀਆਂ ਨਾਲ ਹਾਜ਼ਰ ਦਰਸ਼ਕਾਂ ਦਾ ਭਰਪੂਰ ਸੁਨੇਹਾ ਦਿੱਤਾ ਅਤੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਬਾਰੇ ਕਿਹਾ। ਬਹੁ-ਤਕਨੀਕੀ ਅਤੇ ਉਦਯੋਗਿਕ ਸਿਖ਼ਲਾਈ ਸੰਸਥਾਵਾਂ ਦੀਆਂ ਕਈ ਟੀਮਾਂ ਵੱਲੋਂ ਗਿੱਧਾ ਭੰਗੜਾ ਅਤੇ ਹੋਰ ਵੰਨਗੀਆਂ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸੰਧੂ, ਸ੍ਰ. ਐੱਮ. ਐੱਸ. ਜੱਗੀ ਆਈ. ਏ. ਐੱਸ., ਸ੍ਰੀ ਕਰਨੇਸ਼ ਸ਼ਰਮਾ ਆਈ. ਏ. ਐੱਸ. ਅਤੇ ਹੋਰ ਹਾਜ਼ਰ ਸਨ।


