- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ – ਪੰਜਾਬ ਸਰਕਾਰ ਨੇ ਅੱਜ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀਮਤੀ ਰਣਜੀਤ ਕੌਰ ਨੂੰ ਚੇਅਰਮੈਨ ਇੰਪਰੂਵਮੈਂਟ ਟਰੱਸਟ, ਅੰਮ੍ਰਿਤਸਰ, ਸ੍ਰੀ ਜਸਪਾਲ ਸਿੰਘ ਗਿੱਲ ਨੂੰ ਵਧੀਕ ਡਿਪਟੀ ਕਮਿਸ਼ਨਰ, (ਜਨਰਲ) ਮੋਗਾ ਅਤੇ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, (ਵਿਕਾਸ) ਮੋਗਾ, ਸ੍ਰੀ ਅਮਰਬੀਰ ਸਿੰਘ ਨੂੰ ਡਿਪਟੀ ਡਾਇਰੈਕਟਰ, ਸੈਰ-ਸਪਾਟਾ ਅਤੇ ਵਾਧੂ ਚਾਰਜ ਉੱਪ ਸਕੱਤਰ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਸ੍ਰੀਮਤੀ ਪੂਜਾ ਸਿਆਲ ਨੂੰ ਮੁੱਖ ਪ੍ਰਬੰਧਕ, (ਪਰਸੋਨਲ) ਮਾਰਕਫੈੱਡ ਅਤੇ ਵਾਧੂ ਚਾਰਜ ਡਿਪਟੀ ਡਾਇਰੈਕਟਰ (ਪ੍ਰਬੰਧਨ) ਦਫ਼ਤਰ, ਡਾਇਰੈਕਟਰ, ਅਨੁਸੂਚਿਤ ਤੇ ਪਛੜੀਆਂ ਜਾਤੀਆਂ ਭਲਾਈ ਵਿਭਾਗ, ਸ੍ਰੀ ਸਤਵੰਤ ਸਿੰਘ ਨੂੰ ਲੈਂਡ ਐਕੁਇਜ਼ੀਸ਼ਨ ਕੁਲੈਕਟਰ, ਇੰਪਰੂਵਮੈਂਟ ਟਰੱਸਟ, ਲੁਧਿਆਣਾ ਅਤੇ ਸ੍ਰੀਮਤੀ ਸਵਰਨਜੀਤ ਕੌਰ ਨੂੰ ਸਬ-ਡਿਵੀਜਨਲ ਮੈਜਿਸਟਰੇਟ, ਬਾਘਾ ਪੁਰਾਣਾ ਅਤੇ ਵਾਧੂ ਚਾਰਜ ਸਬ-ਡਿਵੀਜਨਲ ਮੈਜਿਸਟਰੇਟ, ਨਿਹਾਲ ਸਿੰਘ ਵਾਲਾ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।


