- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’
ਚੰਡੀਗੜ੍ਹ – ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ।ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ, ਜਲੰਧਰ ਤੋਂ ਸਾਂਸਦ ਸੰਤੋਖ ਸਿੰਘ ਚੌਧਰੀ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਤੇ ਫਰੀਦਕੋਟ ਤੋਂ ਸਾਂਸਦ ਮੁਹੰਮਦ ਸਦੀਕ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਆਏ ਸਨ ਨੇ ਕਿਹਾ ਕਿ ਉਹ ਇੱਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਆਏ ਸਨ ਤੇ ਪੰਜਾਬ ਵਾਸੀ ਸਿਰਫ਼ ਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਅਗਲੀ ਵਾਰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।ਪੰਜਾਬ ਸਾਂਸਦਾਂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਬਰਾਬਰ ਹੋਰ ਕੋਈ ਨਹੀਂ ਹੈ ਤੇ ਪੰਜਾਬੀ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਸੁਚਾਰੂ ਸੋਚ ‘ਤੇ ਆਪਣੀ ਮੋਹਰ ਲਗਾਉਣਗੇ ਤੇ ਉਨ੍ਹਾਂ ਨੂੰ ਸਾਲ 2022 ‘ਚ ਭਾਰੀ ਵੋਟਾਂ ਨਾਲ ਜਿਤਾਉਣਗੇ। ਕੋਈ ਵੀ ਅਜਿਹਾ ਨਹੀਂ ਹੈ ਜੋ ਕੈਪਟਨ ਅਮਰਿੰਦਰ ਸਿੰਘ ਦੇ ਚੰਗੇ ਸ਼ਾਸਨ ਪ੍ਰਬੰਧਨ ਦੇ ਰਿਕਾਰਡ, ਪ੍ਰਸ਼ਾਸਕੀ ਤਜ਼ਰਬੇ ਤੇ ਮਹਾਰਤ ਦੇ ਨੇੜੇ-ਤੇੜੇ ਵੀ ਹੋਵੇ ਤੇ ਉਨ੍ਹਾਂ ਦੇ ਇਸੇ ਤਜ਼ਰਬੇ ਦੀ ਲੋੜ ਪੰਜਾਬ ਨੂੰ ਇਸ ਔਖੇ ਸਮੇਂ ਵਿੱਚ ਕੋਵਿਡ ਖਿਲਾਫ਼ ਲੜਾਈ ਤੇ ਪੰਜਾਬ ਦੀ ਆਰਥਿਕ ਹਾਲਤ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਹੈ।ਸਾਂਸਦਾ ਨੇ ਅੱਗੇ ਕਿਹਾ ਕਿ ਅਗਾਮੀ ਚੋਣਾਂ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਲੜੇਗੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਵਧੇਰੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ।


