- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੁਟਬਾਲ: ਅੰਡਰ-18 ’ਚ ਭਾਰਤ ਪਹਿਲੀ ਵਾਰ ਸੈਫ਼ ਚੈਂਪੀਅਨ ਬਣਿਆ
ਨਵੀਂ ਦਿੱਲੀ – ਭਾਰਤ ਦੀ ਪੁਰਸ਼ ਫੁਟਬਾਲ ਟੀਮ ਨੇ ਸੈਫ ਅੰਡਰ-18 ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਕਾਠਮੰਡੂ ਵਿੱਚ ਅੱਜ ਬੰਗਲਾਦੇਸ਼ ਨੂੰ 2-1 ਗੋਲਾਂ ਨਾਲ ਹਰਾ ਕੇ ਪਹਿਲੀ ਵਾਰ ਖ਼ਿਤਾਬ ਆਪਣੇ ਨਾਮ ਕੀਤਾ। ਭਾਰਤੀ ਟੀਮ ਨੇ ਮੈਚ ਦੇ ਦੂਜੇ ਮਿੰਟ ਵਿੱਚ ਹੀ ਵਿਕਰਮ ਪ੍ਰਤਾਪ ਸਿੰਘ ਦੇ ਗੋਲ ਦੀ ਬਦੌਲਤ ਲੀਡ ਕਾਇਮ ਕਰ ਲਈ, ਪਰ ਯਾਸਿਨ ਅਰਾਫਾਤ ਨੇ 40ਵੇਂ ਮਿੰਟ ਵਿੱਚ ਬੰਗਲਾਦੇਸ਼ ਲਈ ਗੋਲ ਕਰਕੇ ਸਕੋਰ ਨੂੰ ਬਰਾਬਰ ਕਰ ਦਿੱਤਾ।ਮੈਚ ਖ਼ਤਮ ਹੋਣ ਤੋਂ ਪਹਿਲਾਂ ਆਖ਼ਰੀ ਪਲਾਂ ਵਿੱਚ ਰਵੀ ਬਹਾਦਰ ਰਾਣਾ ਨੇ 30 ਗਜ ਦੀ ਦੂਰੀ ਤੋਂ ਸ਼ਾਨਦਾਰ ਗੋਲ ਕਰਕੇ ਭਾਰਤ ਨੂੰ ਚੈਂਪੀਅਨ ਬਣਾਇਆ।ਭਾਰਤੀ ਟੀਮ ਦੇ ਮੁੱਖ ਕੋਚ ਫਲੋਇਡ ਪਿੰਟੋ ਨੇ ਕਿਹਾ, ‘‘ਮੈਂ ਕਿਹਾ ਸੀ ਕਿ ਸੈਫ ਚੈਂਪੀਅਨ ਬਣਨ ਲਈ ਮਿਸਾਲੀ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਰਵੀ ਦੀ ਸ਼ਾਨਦਾਰ ਕਿੱਕ ਨੇ ਸਾਡੇ ਲਈ ਉਹੀ ਕੀਤਾ।’’ ਉਸ ਨੇ ਕਿਹਾ, ‘‘ਅਸੀਂ ਟੂਰਨਾਮੈਂਟ ਵਿੱਚ ਸਭ ਤੋਂ ਬਿਹਤਰ ਟੀਮ ਹੋਣ ਦੇ ਨਾਲ-ਨਾਲ ਸਭ ਤੋਂ ਪ੍ਰਭਾਵਸ਼ਾਲੀ ਟੀਮ ਵੀ ਸੀ। ਮੈਂ ਇਨ੍ਹਾਂ ਖਿਡਾਰੀਆਂ ਲਈ ਕਾਫ਼ੀ ਖ਼ੁਸ਼ ਹਾਂ। ਇਨ੍ਹਾਂ ਨੇ ਕਾਫ਼ੀ ਮਿਹਨਤ ਕੀਤੀ ਹੈ।’’


