- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੇਸਬੁੱਕ ਤੇ ਕੰਟਰੋਲ ਲਈ ਗੰਭੀਰਤਾ ਨਾਲ ਵਿਚਾਰ ਜ਼ਰੂਰੀ ਕਮਲਾ ਹੈਰਿਸ
ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰੀ ਦੀ ਦੌੜ ‘ਚ ਸ਼ਾਮਲ ਭਾਰਤੀ ਮੂਲ ਦੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਫੇਸਬੁੱਕ ‘ਤੇ ਕੰਟਰੋਲ ਦੀ ਵਕਾਲਤ ਕੀਤੀ ਹੈ। ਕੈਲੀਫੋਰਨੀਆ ਤੋਂ ਡੈਮੋਕ੍ਰੇਟਿਕ ਸੈਨੇਟਰ ਕਮਲਾ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਾਨੂੰ ਫੇਸਬੁੱਕ ‘ਤੇ ਕੰਟਰੋਲ ਲਈ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਦੁਨੀਆ ਦੀ ਸਭ ਤੋਂ ਵੱਡੀ ਸੋਸ਼ਲ ਮੀਡੀਆ ਕੰਪਨੀ ਦੀ ਵਰਤੋਂ ਹੁਣ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ। ਕਮਲਾ ਨੇ ਕਿਹਾ ਕਿ ਫੇਸਬੁੱਕ ਨੇ ਵੱਡੇ ਪੈਮਾਨੇ ‘ਤੇ ਵਿਕਾਸ ਕੀਤਾ ਹੈ। ਇਸ ਨੇ ਆਪਣੇ ਯੂਜ਼ਰਾਂ ਦੇ ਵਿਸ਼ੇਸ਼ ਹਿੱਤਾਂ ‘ਤੇ ਆਪਣੇ ਵਾਧੇ ਤੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਖਾਸ ਕਰਕੇ ਪ੍ਰਾਈਵੇਸੀ ‘ਤੇ। ਮੇਰਾ ਮੰਨਣਾ ਹੈ ਕਿ ਫੇਸਬੁੱਕ ‘ਤੇ ਕੰਟਰੋਲ ਲਈ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਜਦੋਂ ਤੁਸੀਂ ਇਸ ਮੁੱਦੇ ਨੂੰ ਦੇਖਦੇ ਹੋ ਤਾਂ ਇਹ ਨਿਸ਼ਚਿਤ ਰੂਪ ਨਾਲ ਇਕ ਉਪਯੋਗਤਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਬਹੁਤ ਘੱਟ ਲੋਕ ਹਨ, ਜੋ ਫੇਸਬੁੱਕ ਦੀ ਵਰਤੋਂ ਤੋਂ ਬਿਨਾਂ ਅਸਲ ‘ਚ ਆਪਣੇ ਭਾਈਚਾਰੇ ਤੇ ਸਮਾਜ ‘ਚ ਰਹਿ ਸਕਦੇ ਹਨ, ਉਨ੍ਹਾਂ ਦਾ ਪੇਸ਼ਾ ਚਾਹੇ ਜੋ ਵੀ ਹੋਵੇ। ਇਸ ਲਈ ਸਾਨੂੰ ਪਛਾਣ ਕਰਨੀ ਹੋਵੇਗੀ ਕਿ ਇਹ ਕੀ ਹੈ। ਇਸ ਅਸਲ ‘ਚ ਇਕ ਉਪਯੋਗਤਾ ਹੈ, ਜੋ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ ਤੇ ਇਸ ਕਾਰਨ ਮੇਰੀ ਚਿੰਤਾ ਹੈ ਕਿ ਇਸ ਨੂੰ ਰੋਕਿਆ ਜਾਵੇ।


