- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਰੱਖਿਆ ਮੰਤਰੀ ‘ਸੀਤਾਰਮਣ’
ਨਵੀਂ ਦਿੱਲੀ – ਨਿਰਮਲਾ ਸੀਤਾਰਮਣ ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਲਈ ਰਵਾਨਾ ਹੋ ਗਈ। ਰੱਖਿਆ ਮੰਤਰੀ ਸੂਬੇ ਦੇ ਉੱਪਰੀ ਦਿਬਾਂਗ ਜ਼ਿਲੇ ਦੀਆਂ ਚੌਂਕੀਆਂ ‘ਤੇ ਤਾਇਨਾਤ ਫੌਜ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਵੰਡਣਗੀ। ਅਧਿਕਾਰਕ ਸੂਤਰਾਂ ਮੁਤਾਬਕ ਸੀਤਾਰਮਣ ਜਵਾਨਾਂ ਨਾਲ ਦੀਵਾਲੀ ਮਨਾਉਣਗੀ ਤੇ ਇਸ ਖੇਤਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚਲਾਏ ਜਾ ਰਹੇ ਪ੍ਰੋਜੈਕਟ ਦੀ ਪ੍ਰਗਤੀ ਤੇ ਰੱਖਿਆ ਤਿਆਰੀਆਂ ਦੀ ਸਮੀਖਿਆ ਵੀ ਕਰਨਗੀ। ਰੱਖਿਆ ਮੰਤਰੀ ਜਵਾਨਾਂ ਨਾਲ ਦੀਵਾਲੀ ਮਨਾਉਣ ਤੋਂ ਬਾਅਦ ਬੁੱਧਵਾਰ ਸ਼ਾਮ ਦਿੱਲੀ ਲਈ ਰਵਾਨਾ ਹੋ ਜਾਣਗੀ। ਜ਼ਿਕਰਯੋਗ ਹੈ ਕਿ ਪੀ.ਐੱਮ. ਨਰਿੰਦਰ ਮੋਦੀ ਨੇ ਸਾਲ 2014 ‘ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਆਪਣੀ ਪਹਿਲੀ ਦੀਵਾਲੀ ਸਿਆਚਿਨ ‘ਚ ਫੌਜੀ ਜਵਾਨਾਂ ਨਾਲ ਮਨਾਈ ਸੀ।


