ਬਦਲੇ ਦੀ ਭਾਵਨਾ ਨਾਲ ਅਕਾਲੀ ਆਗੂਆਂ ਉੱਪਰ ਕੀਤੇ ਪਰਚੇ ਰੱਦ ਕੀਤੇ ਜਾਣ : ਸ਼ਰਮਾ, ਕੈਪਟਨ ਸਿੱਧੂ

ਐਸ ਏ ਐਸ ਨਗਰ – ਅਕਾਲੀ ਵਿਧਾਇਕ ਐਨ ਕੇ ਸ਼ਰਮਾ ਅਤੇ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਐਸ ਐਸ ਪੀ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਅਕਾਲੀ ਆਗੂਆਂ ਖਿਲਾਫ ਦਰਜ ਕੀਤੇ ਗਏ ਬਦਲਾਖੋਰੀ ਦੀ ਭਾਵਨਾ ਵਾਲੇ ਪਰਚੇ ਰੱਦ ਕੀਤੇ ਜਾਣ|
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ਰਮਾ ਅਤੇ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕਾਂਗਰਸ ਸਰਕਾਰ ਬਣੀ ਹੈ, ਉਦੋਂ ਤੋਂ ਹੀ ਅਕਾਲੀ ਆਗੂਆਂ ਖਿਲਾਫ ਝੂਠੇ ਪਰਚੇ ਬਦਲੇ ਦੀ ਭਾਵਨਾ ਨਾਲ ਦਰਜ ਕੀਤੇ ਜਾ ਰਹੇ ਹਨ| ਉਹਨਾਂ ਕਿਹਾ ਕਿ ਸਿਆਸੀ ਬਦਲਾਖੋਰੀ ਕਾਰਨ ਹੀ ਹਰਜਿੰਦਰ ਸਿੰਘ ਦੇ ਪਰਿਵਾਰ ਵਿਰੁੱਧ ਵੀ ਮਾਮਲਾ ਦਰਜ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ|

VIA PUNJAB