- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਰਗਾੜੀ ਕੇਸ ਦਾ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ
ਕਰਜ਼ਾ ਮੁਆਫੀ ਸਕੀਮ ਦੇ ਤੀਜੇ ਪੜਾਅ ਤਹਿਤ 97 ਕਰੋੜ ਦਾ ਕਰਜ਼ਾ ਮੁਆਫ
ਮਹਿਰਾਜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਕੇਸ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖ਼ਸ਼ਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਸਿਆਸਤਦਾਨ ਜਾਂ ਪੁਲੀਸ ਅਫ਼ਸਰ ਹੀ ਕਿਉਂ ਨਾ ਹੋਵੇ। ਅਕਾਲੀਆਂ ਵੱਲੋਂ ਇਸ ਘਟਨਾ ਦੀ ਜਾਂਚ ਲਈ ਆਪ ਹੀ ਸਥਾਪਤ ਕੀਤੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਪ੍ਰਵਾਨ ਨਾ ਕਰਨ ਅਤੇ ਦੋਸ਼ੀਆਂ ਨੂੰ ਵੀ ਹੱਥ ਪਾਉਣ ਤੋਂ ਨਾਕਾਮ ਰਹਿਣ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ ਛੇਤੀ ਹੀ ਨਤੀਜੇ ’ਤੇ ਪਹੁੰਚੇਗੀ ਅਤੇ ਉਹ ਇਸ ਗੱਲ ਨੂੰ ਨਿੱਜੀ ਤੌਰ ’ਤੇ ਯਕੀਨੀ ਬਣਾਉਣਗੇ ਕਿ ਇਸ ਘਟਨਾ ਲਈ ਕੋਈ ਵੀ ਦੋਸ਼ੀ ਕਾਨੂੰਨ ਦੇ ਸ਼ਿਕੰਜੇ ’ਚੋਂ ਬਚ ਨਾ ਨਿਕਲੇ। ਇਸ ਮਾਮਲੇ ਵਿੱਚ ਇਕ ਸੀਨੀਅਰ ਪੁਲੀਸ ਅਧਿਕਾਰੀ ਨੂੰ ਗ੍ਰਿਫਤਾਰ ਕਰ ਲੈਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਆਲ ਦੇ ਘੇਰੇ ਵਿੱਚ ਆਏ ਅਧਿਕਾਰੀ ਨੇ ਸੁਭਾਵਿਕ ਤੌਰ ’ਤੇ ਕਿਸੇ ਦੇ ਹੁਕਮਾਂ ਦੀ ਪਾਲਣਾ ਕੀਤੀ ਅਤੇ ਵਿਸ਼ੇਸ਼ ਜਾਂਚ ਟੀਮ ਇਹ ਹੁਕਮ ਜਾਰੀ ਕਰਨ ਵਾਲਿਆਂ ਦੀ ਵੀ ਸ਼ਨਾਖ਼ਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖ਼ਸ਼ਿਆ ਜਾਵੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਵਿਰੁੱਧ ਬਠਿੰਡਾ ਅਤੇ ਮਾਨਸਾ ਦੇ 18308 ਛੋਟੇ ਕਿਸਾਨਾਂ ਨੂੰ 97 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਉਂਦਿਆਂ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ 10-10 ਕਿਸਾਨਾਂ ਨੂੰ ਰਸਮੀ ਤੌਰ ’ਤੇ ਕਰਜ਼ਾ ਰਾਹਤ ਸਰਟੀਫਿਕੇਟ ਵੀ ਨਿੱਜੀ ਤੌਰ ’ਤੇ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੌਰਾਨ ਖੇਤੀਬਾੜੀ ਤੋਂ ਲੈ ਕੇ ਉਦਯੋਗ ਅਤੇ ਆਰਥਿਕਤਾ ਸਮੇਤ ਹਰੇਕ ਖੇਤਰ ਦਾ ਭੱਠਾ ਬਿਠਾ ਦੇਣ ’ਤੇ ਇਨ੍ਹਾਂ ਨੂੰ ਆੜੇ ਹੱਥੀ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਅਤੇ ਇਸ ਦੀ ਜੁੰਡਲੀ ਲੋਕਾਂ ਦਾ ਭਲਾ ਕਰਨ ਦੀ ਥਾਂ ’ਤੇ ਆਪਣੀਆਂ ਜੇਬਾਂ ਭਰਨ ਵਿੱਚ ਹੀ ਮਸਤ ਰਹੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਮਾੜੇ ਦੌਰ ਨੂੰ ਪਲਟਦਿਆਂ ਨਵੀਂ ਸ਼ੁਰੂਆਤ ਕੀਤੀ ਜਿਸ ਤਹਿਤ ਇਕੱਲੇ ਫਤਿਹਗੜ੍ਹ ਸਾਹਿਬ ਵਿੱਚ ਹੀ 300 ਸਟੀਲ ਫੈਕਟਰੀਆਂ ਮੁੜ ਚੱਲਣ ਲੱਗ ਪਈਆਂ। ਮੁੱਖ ਮੰਤਰੀ ਨੇ ਉਨ੍ਹਾਂ ਦੇ ਪੁਰਖੇ ਸਰਦੂਲ ਸਿੰਘ ਜੋ ਬਾਬਾ ਆਲ੍ਹਾ ਸਿੰਘ ਦੇ ਪੁੱਤਰ ਸਨ, ਦੀ ਸਮਾਧ ਦੀ ਥਾਂ ’ਤੇ ਪੁਲੀਸ ਥਾਣਾ ਬਣਾ ਦੇਣ ਲਈ ਵੀ ਪਿਛਲੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਪਿੰਡ ਦੇ ਦੌਰੇ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਕਰਜ਼ਾ ਮੁਆਫੀ ਜਾਂ ਹੋਰ ਵਿਕਾਸ ਫੰਡ ਦੇਣ ਵਿੱਚ ਕਿਸੇ ਕਿਸਮ ਦਾ ਵਿਤਕਰਾ ਨਹੀਂ ਕਰਦੀ ਪਰ ਅਕਾਲੀ ਪੱਖਪਾਤ ਅਪਣਾਉਂਦੇ ਸਨ ਜਿਸ ਕਰਕੇ ਅਕਾਲੀ ਸਰਕਾਰ ਨੇ ਉਨ੍ਹਾਂ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਅਤੇ ਪਟਿਆਲਾ ਨੂੰ ਵਿਕਾਸ ਪੱਖੋਂ ਪੂਰੀ ਤਰ੍ਹਾਂ ਅਣਗੌਲਿਆ ਰੱਖਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਅਤੇ ਨਸ਼ਿਆਂ ਦਾ ਲੱਕ ਤੋੜ ਦੇਣ ਦੇ ਆਪਣੇ ਚੋਣ ਵਾਅਦੇ ਨੂੰ ਸਹੀ ਢੰਗ ਨਾਲ ਅਮਲ ਵਿੱਚ ਲਿਆਉਣ ’ਤੇ ਤਸੱਲੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਆਈ ਹੈ, ਉਸ ਵੇਲੇ ਤੋਂ ਕਿਸਾਨ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ ਅਤੇ ਇਸੇ ਤਰ੍ਹਾਂ ਨਸ਼ਿਆਂ ਦੇ ਕਾਰੋਬਾਰ ਨੂੰ ਵੀ ਬਹੁਤ ਹੱਦ ਤੱਕ ਠੱਲ੍ਹ ਪੈ ਗਈ ਹੈ।


