- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਰਤਾਨੀਆ ਦੀ ਜੇਲ ਵਿੱਚ ਹੀ ਰਹੇਗਾ ਨੀਰਵ ਮੋਦੀ
ਲੰਡਨ – ਬਰਤਾਨੀਆ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਿਰਾਸਤ ਦੀ ਮਿਆਦ ਜਾਰੀ ਰੱਖਦੇ ਹੋਏ ਉਸ ਨੂੰ 30 ਜਨਵਰੀ ਨੂੰ ਮੁੜ ਪੇਸ਼ ਹੋਣ ਲਈ ਕਿਹਾ| ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਨਾਲ ਲਗਭਗ 2 ਅਰਬ ਡਾਲਰ ਦੀ ਕਰਜ਼ੇ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਵਿੱਚ ਲੋੜੀਂਦਾ ਹੈ| ਬਰਤਾਨੀਆ ਵਿੱਚ ਉਸ ਦੀ ਹਵਾਲਗੀ ਨੂੰ ਲੈ ਕੇ ਸੁਣਵਾਈ ਚੱਲ ਰਹੀ ਹੈ|ਨੀਰਵ ਨੂੰ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ| ਉਸ ਦੀ ਹਵਾਲਗੀ ਸਬੰਧੀ ਅਗਲੀ ਸੁਣਵਾਈ 11 ਮਈ ਤੋਂ ਸ਼ੁਰੂ ਹੋਵੇਗੀ| ਇਸ ਦੇ 5 ਦਿਨ ਤੱਕ ਚੱਲਣ ਦੀ ਸੰਭਾਵਨਾ ਹੈ| ਇਸ ਸਬੰਧੀ ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦਸਿਆ ਕਿ ਭਾਰਤ ਨੇ ਉਸ ਦੀ ਜਲਦੀ ਹਵਾਲਗੀ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ| ਉਹਨਾਂ ਨੇ ਨਵੀਂ ਦਿੱਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨੀਰਵ ਦੀ ਜਲਦੀ ਤੋਂ ਜਲਦੀ ਭਾਰਤ ਹਵਾਲਗੀ ਲਈ ਸਭ ਯਤਨ ਕਰ ਰਹੇ ਹਨ|


