- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਗਲਾਦੇਸ਼ ਵਿਰੁੱਧ ਪੂਰੀ ਗੰਭੀਰਤਾ ਨਾਲ ਖੇਡਾਂਗੇ : ਸ਼ਿਖਰ
ਦੁਬਈ – ਭਾਰਤੀ ਉਪ ਕਪਤਾਨ ਤੇ ਓਪਨਰ ਸ਼ਿਖਰ ਧਵਨ ਨੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਖਿਤਾਬੀ ਮੁਕਾਬਲੇ ਦੇ ਪੁਰਾਣੇ ਵਿਰੋਧੀ ਬੰਗਲਾਦੇਸ਼ ਨੂੰ ਲੈ ਕੇ ਅੱਜ ਕਿਹਾ ਕਿ ਟੀਮ ਬੰਗਲਾਦੇਸ਼ ਨੂੰ ਪੂਰੀ ਗੰਭੀਰਤਾ ਨਾਲ ਲਵੇਗੀ। ਫਾਈਨਲ ਤੋਂ ਪੂਰਬਲੀ ਸ਼ਾਮ ‘ਤੇ ਸ਼ਿਖਰ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ, ”ਬੰਗਲਾਦੇਸ਼ ਨੇ ਟੂਰਨਾਮੈਂਟ ਵਿਚ ਚੰਗਾ ਪ੍ਰਦਰਸ਼ਨ ਕੀਤਾ ਤੇ ਜਿਸ ਤਰ੍ਹਾਂ ਉਸ ਨੇ ਪਿਛਲੇ ਮੁਕਾਬਲੇ ਵਿਚ ਪਾਕਿਸਤਾਨ ਨੂੰ ਹਰਾਇਆ, ਉਸ ਨੂੰ ਦੇਖਦੇ ਹੋਏ ਸਾਨੂੰ ਆਪਣਾ ਸੌ ਫੀਸਦੀ ਪ੍ਰਦਰਸ਼ਨ ਕਰਨਾ ਪਵੇਗਾ। ਅਸੀਂ ਇਸ ਟੀਮ ਨੂੰ ਹਲਕੇ ਵਿਚ ਨਹੀਂ ਲੈ ਸਕਦੇ।” ਸ਼ਿਖਰ ਨੇ ਖਿਤਾਬ ਜਿੱਤਣ ਦੀ ਉਮੀਦ ਕਰਦਿਆਂ ਕਿਹਾ, ”ਅਸੀਂ ਫਾਈਨਲ ਜਿੱਤਣ ਜਾ ਰਹੇ ਹਾਂ ਪਰ ਸਾਨੂੰ ਇਹ ਧਿਆਨ ਰੱਖਣਾ ਪਵੇਗਾ ਕਿ ਬੰਗਲਾਦੇਸ਼ ਇਕ ਬਹੁਤ ਚੰਗੀ ਟੀਮ ਹੈ ਤੇ ਚੰਗੇ ਪ੍ਰਦਰਸ਼ਨ ਦੀ ਬਦੌਲਤ ਹੀ ਉਹ ਫਾਈਨਲ ਵਿਚ ਪਹੁੰਚੀ ਹੈ। ਬੰਗਲਾਦੇਸ਼ ਪਿਛਲੇ 18 ਸਾਲ ਤੋਂ ਕ੍ਰਿਕਟ ਖੇਡ ਰਿਹਾ ਹੈ ਤੇ ਉਹ ਜਾਣਦੇ ਹਨ ਕਿ ਅਜਿਹੇ ਮੈਚਾਂ ਵਿਚ ਕਿਹੋ ਜਿਹਾ ਪ੍ਰਦਰਸ਼ਨ ਕੀਤਾ ਜਾਂਦਾ ਹੈ।”


