- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਦੀ ਛੋੜ ਦਿਵਸ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਸਿੱਖਾਂ ਪ੍ਰਤੀ ਵੱਡਾ ਬਿਆਨ
‘ਇਹ ਦਿਨ ਸਿੱਖਾਂ ਦੇ ਕੈਨੇਡਾ ਪ੍ਰਤੀ ਯੋਗਦਾਨ ਨੂੰ ਚੇਤੇ ਕਰਨ ਤੇ ਉਨ੍ਹਾਂ ਦਾ ਧੰਨਵਾਦ ਕਰਨ ਦਾ ਮੌਕਾ ਦਿੰਦੈ’
ਟੋਰਾਂਟੋ, 5 ਨਵੰਬਰ (ਵਾਇਆ ਪੰਜਾਬ ਬਿਊਰੋ)
ਬੰਦੀ ਛੋੜ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ, ਇਹਇਤਿਹਾਸਕ ਦਿਨ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਗਵਾਲੀਅਰ ਦੀ ਜੇਲ੍ਹ ਤੋਂ ਰਿਹਾਈ ਦੀਯਾਦ ਦਿਵਾਉਂਦਾ ਹੈ। ਸਿੱਖ ਇਤਿਹਾਸ ਦੇ ਅਨੁਸਾਰ, ਗੁਰੂ ਜੀ ਨੇ ਓਨੀ ਦੇਰ ਤੱਕ ਜੇਲ੍ਹ ਤੋਂ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ ਸੀਜਦੋਂ ਤੱਕ ਕਿ ਉਨ੍ਹਾਂ ਦੇ ਨਾਲ 52 ਲੰਬੇ ਸਮੇਂ ਤੋਂ ਕੈਦ ਰਾਜਿਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿਸਿੱਖਾਂ ਦੇ ਛੇਵੇਂ ਗੁਰੂ ਸਾਹਿਬ ਦੇ ਸ਼ਾਂਤੀ ਪਸੰਦ ਹੋਣ ਅਤੇ ਉਨ੍ਹਾਂ ਦੇ ਸਾਥੀ ਕੈਦੀਆਂ ਦੀ ਰਿਹਾਈ, ਸਿੱਖਾਂ ਅਤੇ ਸਾਰੇ ਕੈਨੇਡੀਅਨਾਂ ਲਈ, ਲੋੜਵੰਦਾਂ ਦੀ ਮਦਦ ਕਰਨ ਦੀ ਮਹੱਤਤਾ ਦੀ ਯਾਦ ਦਿਵਾਉਂਦੀ ਹੈ।
ਜਸਟਿਨ ਟਰੂਡੋ ਨੇ ਕਿਹਾ ਕਿ, ਬੰਦੀ ਛੋੜ ਦਿਵਸ ਇਕ ਅਜਿਹਾ ਦਿਨ ਹੈ, ਜਿੱਥੇ ਸਿੱਖ ਆਪਣੇ ਪਰਿਵਾਰਾਂ ਅਤੇ ਦੋਸਤਾਂ ਨਾਲਰਵਾਇਤੀ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ ਲਈ ਇਕੱਠੇ ਹੁੰਦੇ ਹਨ ਅਤੇ ਆਪਣੇ ਘਰਾਂ ਅਤੇ ਗੁਰਦੁਆਰਿਆਂ ਨੂੰਰੰਗੀਨ ਰੌਸ਼ਨੀਆਂ ਨਾਲ ਸਜਾਉਂਦੇ ਹਨ। ਇਸ ਸਾਲ ਦੇ ਤਿਉਹਾਰ ਕੋਵਿਡ-19 ਮਹਾਂਮਾਰੀ ਦੇ ਕਾਰਨ ਵੱਖਰੇ ਦਿਖਾਈ ਦੇਣਗੇ, ਕਿਉਂਕਿ ਅਸੀਂ ਇੱਕ ਦੂਜੇ ਅਤੇ ਆਪਣੇ ਭਾਈਚਾਰਿਆਂ ਨੂੰ ਸੁਰੱਖਿਅਤ ਰੱਖਣ ਲਈ ਜਨਤਕ ਸਿਹਤ ਦਿਸ਼ਾ–ਨਿਰਦੇਸ਼ਾਂ ਦੀ ਪਾਲਣਾਕਰਦੇ ਹਾਂ। ਜਦੋਂਕਿ ਸਿੱਖ ਇਤਿਹਾਸਕ ਦਿਵਸ ਦੇ ਇੱਕ ਵੱਖਰੇ ਰੂਪ ਵਿਚ ਤਿਓਹਾਰਾਂ ਨੂੰ ਅਪਣਾਉਂਦੇ ਹਨ। ਇਹ ਮਹੱਤਵਪੂਰਨਇਤਿਹਾਸਕ ਦਿਨ ਸਾਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਇੱਕ ਯਾਦ ਦਿਵਾਉਂਦਾ ਰਹੇਗਾ ਕਿ ਨਿਆਂ ਅਤੇ ਸ਼ਾਂਤੀ ਕਾਇਮ ਰਹੇਗੀ।
ਉਨ੍ਹਾਂ ਅੱਗੇ ਕਿਹਾ ਕਿ, ਇਹ ਜਸ਼ਨ ਉਨ੍ਹਾਂ ਕਦਰਾਂ–ਕੀਮਤਾਂ ਦੀ ਵੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੂੰ ਕੈਨੇਡੀਅਨ ਲੋਕ ਸਮਝਦੇ ਹਨ– ਆਜ਼ਾਦੀ, ਸ਼ਮੂਲੀਅਤ ਅਤੇ ਸਤਿਕਾਰ। ਇਹ ਸਾਨੂੰ ਸਿੱਖ ਧਰਮ ਦੇ ਕੈਨੇਡੀਅਨਾਂ ਦੇ, ਸਾਡੇ ਦੇਸ਼ ਲਈ ਯੋਗਦਾਨ ਲਈ ਧੰਨਵਾਦਕਰਨ ਅਤੇ ਉਨ੍ਹਾਂ ਦੀਆਂ ਪਰੰਪਰਾਵਾਂ ਬਾਰੇ ਸਾਨੂੰ ਹੋਰ ਜਾਣਨ ਦਾ ਮੌਕਾ ਦਿੰਦਾ ਹੈ। ਕੈਨੇਡਾ ਦੀ ਵਿਭਿੰਨਤਾ ਸਾਡੀ ਤਾਕਤ ਹੈ ਅਤੇ ਇਸਨੇ ਸਾਡੇ ਦੇਸ਼ ਨੂੰ ਬਿਹਤਰ ਬਣਾਉਣ ਵਿੱਚ ਮਦਦ ਕੀਤੀ ਹੈ।


