- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ 8 ਸਤੰਬਰ ਨੂੰ ਹੋਵੇਗਾ ਗੁਰਮਤਿ ਸਮਾਗਮ- ਭਾਈ ਲੌਂਗੋਵਾਲ
ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇਗਾ ਸੰਗਤਾਂ ਦਾ ਜਥਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਬੀਤੇ ਸਾਲ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਗੁਰਮਤਿ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਇਸ ਵਾਰ 8 ਸਤੰਬਰ ਨੂੰ ਗੁਰਮਤਿ ਸਮਾਗਮ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 8 ਸਤੰਬਰ ਨੂੰ ਭੋਗ ਉਪਰੰਤ ਗੁਰੂ ਘਰ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੋਂ ਵਿਸ਼ੇਸ਼ ਤੌਰ ’ਤੇ ਸੰਗਤਾਂ ਵੀ ਸ਼ਾਮਲ ਹੋਣਗੀਆਂ।


