- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਾ
ਸ੍ਰੀ ਨਨਕਾਣਾ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਦੀ ਅਗਵਾਈ ਵਿਚ ਨਿੱਘਾ ਸਵਾਗਤ
ਸ੍ਰੀ ਨਨਕਾਣਾ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ ਲਗਭਗ ਪੰਜ ਸੌ ਸਿੱਖ ਸ਼ਰਧਾਲੂਆਂ ਦਾ ਜਥਾ ਬਾਅਦ ਦੁਪਹਿਰ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਪੁੱਜ ਗਿਆ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦਾ ਸ੍ਰੀ ਨਨਕਾਣਾ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਸਮੇਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਅਟਾਰੀ ਸਰਹੱਦ ਤੋਂ ਪਾਕਿਸਤਾਨ ’ਚ ਪੈਂਦੇ ਵਾਹਗਾ ਵਿਖੇ ਪਹੁੰਚਣ ‘ਤੇ ਭਾਈ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ, ਸ. ਮਨਜਿੰਦਰ ਸਿੰਘ ਸਿਰਸਾ, ਬਾਬਾ ਬਲਬੀਰ ਸਿੰਘ ਨਿਹੰਗ ਮੁਖੀ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ, ਜਨਰਲ ਸਕੱਤਰ ਸ. ਅਮੀਰ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਜੀ-ਆਇਆਂ ਆਖਦਿਆਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸੰਗਤਾਂ ਦੇ ਸਵਾਗਤ ਲਈ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਇਸੇ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ ਅਤੇ ਸੰਗਤਾਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਥੇ ਸੰਗਤ ਦੀ ਆਮਦ ’ਤੇ ਸਥਾਨਕ ਸਿੱਖ ਸੰਗਤ ਵੱਲੋਂ ਗੁਰਦੁਆਰੇ ਵਿਚ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਹੋਈ ਸੀ। ਸ੍ਰੀ ਨਨਕਾਣਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਦੋਂ ਵੱਖ-ਵੱਖ ਸਿੱਖ ਸੰਸਥਾਵਾਂ, ਸਭਾ-ਸੁਸਾਇਟੀਆਂ ਅਤੇ ਸੰਪ੍ਰਦਾਵਾਂ ਦੇ ਨੁਮਾਇੰਦੇ ਸੰਗਤਾਂ ਸਮੇਤ ਸੰਯੁਕਤ ਰੂਪ ਵਿਚ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਅਟਾਰੀ ਸਰਹੱਦ ਰਾਹੀਂ ਭਾਰਤ ਦਾਖ਼ਲ ਹੋਣ ਮਗਰੋਂ ਪੰਜ ਤਖ਼ਤਾਂ ਦੀ ਯਾਤਰਾ ਕਰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗਾ।


