- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਨੇ ਪੰਚਾਇਤੀ ਚੋਣਾਂ ਦਸੰਬਰ ਵਿਚ ਨਾ ਕਰਵਾਉਣ ਦੀ ਪੰਜਾਬ ਸਰਕਾਰ ਨੂੰ ਕੀਤੀ ਅਪੀਲ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨੇ ਲਿਖਿਆ ਪੱਤਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਅਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਦੋਂ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ, ਤਾਂ ਉਸ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਹੈ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।


