- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਜਪਾ ਅਤੇ ਆਰ.ਐਸ.ਐਸ. ਬਣਾ ਰਹੀਆਂ ਨੇ ਨਫ਼ਰਤ ਦਾ ਮਾਹੌਲ : ਰਾਹੁਲ ਗਾਂਧੀ
ਨਵੀਂ ਦਿੱਲੀ – ਜਰਮਨੀ ਦੇ ਬਰਲਿਨ ਵਿਚ ਓਵਰਸੀਜ਼ ਕਾਂਗਰਸ ਵੱਲੋਂ ਆਯੋਜਿਤ ਇਕ ਪ੍ਰਵਾਸੀ ਭਾਰਤੀਆਂ ਦੇ ਸਮਾਰੋਹ ਨੂੰ ਸੰਬੋਧਨ ਕਰਨ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਵਿਵਿਧਤਾ ’ਚ ਏਕਤਾ ਦੀ ਸੋਚ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਰਤ ‘ਚ ਲੋਕਾਂ ਨੂੰ ਇਕਜੁਟ ਰਖਦੀ ਹੈ।ਜਦਕਿ ਭਾਜਪਾ-ਆਰ.ਐਸ.ਐਸ. ਲੋਕਾਂ ‘ਚ ਵੰਡੀਆਂ ਪਾਉਂਦੀ ਹੈ ਤੇ ਨਫ਼ਰਤ ਫੈਲਾ ਰਹੀ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ 2019 ’ਚ ਉਨ੍ਹਾਂ ਦੀ ਪਾਰਟੀ ਸਤਾ ‘ਚ ਆਈ ਤਾਂ ਉਹ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣਗੇ।ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਸ਼ਾਸਿਤ ਸੂਬਿਆਂ ‘ਚ ਧਿਆਨ ਨਹੀਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਭਾਜਪਾ ਸ਼ਾਸਿਤ ਸੂਬਿਆਂ ਦਾ ਹਮੇਸ਼ਾਂ ਹੀ ਸਮਰਥਨ ਕਰਦੇ ਹਨ, ਜਦਕਿ ਕਿਸੇ ਦੂਜੀਆਂ ਪਾਰਟੀਆਂ ਵਲੋਂ ਸ਼ਾਸਿਤ ਸੂਬਿਆਂ ‘ਚ ਉਹ ਧਿਆਨ ਨਹੀਂ ਦਿੰਦੇ ਹਨ।ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰ ‘ਚ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦਿਤੇ ਜਾਣ ‘ਤੇ ਸਰਕਾਰ ਦੀ ਮਜ਼ਬੂਤੀ ਦੇ ਬਾਰੇ ‘ਚ ਜ਼ਿਕਰ ਕੀਤਾ ਸੀ।ਬਰਲਿਨ ‘ਚ ਰਾਹੁਲ ਗਾਂਧੀ ਭਾਜਪਾ ਅਤੇ ਆਰ. ਐਸ. ਐਸ. ‘ਤੇ ਨਿਸ਼ਾਨਾ ਬਣਾਇਆ।ਉਨ੍ਹਾਂ ਕਿਹਾ ਕਿ ਇਹ ਦੋਵੇਂ ਮਿਲ ਕੇ ਭਾਰਤ ‘ਚ ਨਫਰਤ ਫੈਲਾਉਣ ਦਾ ਕੰਮ ਕਰ ਰਹੀ ਹੈ।ਸ੍ਰੀ ਰਾਹੁਲ ਗਾਂਧੀ ਨੇ ਇਸ ਮੌਕੇ ’ਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਪਾਕਿਸਤਾਨ ਨੂੰ ਲੈ ਕੇ ਰਣਨੀਤੀ ਦੀ ਕਮੀ ਹੈ ਅਤੇ ਉਹ ਸਹੀ ਫੈਸਲੇ ਨਹੀਂ ਲੈ ਰਹੇ।


