- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਅਰਥਚਾਰੇ ਨੂੰ ਆਰ.ਬੀ.ਆਈ ਦਾ ਝਟਕਾ-ਸਿਰਫ਼ 5% ਹੋਵੇਗੀ ਜੀ.ਡੀ.ਪੀ. ਵਾਧਾ ਦਰ
ਨਵੀਂ ਦਿੱਲੀ – ਰਿਜ਼ਰਵ ਬੈਂਕ ਨੇ ਮੁਦਰਾ ਨੀਤੀ ਕਮੇਟੀ ਦੀ ਸਮੀਖਿਆ ਮੀਟਿੰਗ ਵਿੱਚ ਰੈਪੋ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ। ਕੇਂਦਰੀ ਬੈਂਕ ਨੇ ਕੁੱਲ ਘਰੇਲੂ ਉਤਪਾਦਨ ਦਾ ਅਨੁਮਾਨ ਘਟਾ ਦਿੱਤਾ ਹੈ। ਰੈਪੋ ਦਰ 5.15 ਫ਼ੀ ਸਦੀ ਉੱਤੇ ਬਰਕਰਾਰ ਹੇਗੀ। ਤਿੰਨ ਦਸੰਬਰ ਨੂੰ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਸ਼ੁਰੂ ਹੋਈ ਸੀ ਤੇ ਅੱਜ ਪੰਜ ਦਸੰਬਰ ਨੂੰ ਰੈਪੋ ਰੇਟ ਦਾ ਐਲਾਨ ਕੀਤਾ ਗਿਆ। ਇੱਥੇ ਵਰਨਣਯੋਗ ਹੈ ਕਿ ਕੇਂਦਰੀ ਬੈਂਕ ਪ੍ਰਚੂਨ ਮਹਿੰਗਾਈ ਨੂੰ ਧਿਆਨ ‘ਚ ਰੱਖਦਿਆਂ ਪ੍ਰਮੁੱਖ ਨੀਤੀਗਤ ਦਰਾਂ ਬਾਰੇ ਫ਼ੈਸਲਾ ਲੈਂਦਾ ਹੈ। ਇਸ ਵਰ੍ਹੇ ਰੈਪੋ ਦਰ ਵਿੱਚ ਕੁੱਲ 135 ਆਧਾਰ ਅੰਕਾਂ ਦੀ ਕਟੌਤੀ ਹੋਈ ਹੈ। 9 ਸਾਲਾਂ ਵਿੱਚ ਪਹਿਲੀ ਵਾਰ ਰੈਪੋ ਰੇਟ ਇੰਨਾ ਘੱਟ ਹੈ।


