- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਖਿਡਾਰੀ ਅੰਬਾਤੀ ਰਾਇਡੂ ਵਲੋਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ
ਨਵੀਂ ਦਿੱਲੀ – ਵਰਲਡ ਕੱਪ 2019 ਵਿਚ 2 ਭਾਰਤੀ ਖਿਡਾਰੀਆਂ ਦੇ ਜ਼ਖਮੀ ਹੋਣ ਦੇ ਬਾਵਜੂਦ ਮੌਕਾ ਨਹੀਂ ਮਿਲਣ ਤੇ ਅੰਬਾਤੀ ਰਾਇਡੂ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ| ਰਾਇਡੂ ਨੂੰ ਵਰਲਡ ਕੱਪ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਲਈ ਰਿਜ਼ਰਵ ਖਿਡਾਰੀਆਂ ਦੇ ਤੌਰ ਤੇ ਰੱਖਿਆ ਗਿਆ ਸੀ| ਸ਼ਿਖਰ ਧਵਨ ਦੇ ਵਰਲਡ ਕੱਪ ਤੋਂ ਬਾਹਰ ਹੋਣ ਦੇ ਬਾਵਜੂਦ ਭਾਰਤੀ ਟੀਮ ਮੈਨੇਜਮੈਂਟ ਨੇ ਰਿਸ਼ਭ ਪੰਤ ਨੂੰ ਚੁਣਿਆ| ਆਲਰਾਊਂਡਰ ਵਿਜੇ ਸ਼ੰਕਰ ਨੂੰ ਪੈਰ ਦੀ ਸੱਟ ਕਾਰਨ ਵਰਲਡ ਕੱਪ ਤੋਂ ਬਾਹਰ ਕੱਢਣ ਦੇ ਬਾਅਦ ਮਯੰਕ ਅਗ੍ਰਵਾਲ ਨੂੰ ਟੀਮ ਵਿਚ ਚੁਣਿਆ ਗਿਆ| ਵਰਲਡ ਕੱਪ ਲਈ ਭਾਰਤੀ ਟੀਮ ਵਿਚ ਮਯੰਕ ਦੇ ਚੁਣੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਰਾਇਡੂ ਨੂੰ ਲੈ ਕੇ ਕਾਫੀ ਟ੍ਰੋਲ ਹੋਇਆ ਸੀ| 33 ਸਾਲਾ ਇਸ ਮਿਡਲ ਆਰਡਰ ਬੱਲੇਬਾਜ਼ ਅੰਬਾਤੀ ਰਾਇਡੂ ਨੇ ਭਾਰਤ ਵੱਲੋਂ 55 ਵਨ ਡੇ ਮੈਚਾਂ ਵਿੱਚ 47.05 ਦੀ ਔਸਤ ਨਾਲ 1694 ਦੌੜਾਂ ਬਣਾਈਆਂ ਹਨ ਜਿਸ ਵਿਚ ਉਸ ਨੇ 3 ਸੈਂਕੜੇ ਅਤੇ 10 ਅਰਧ ਸੈਂਕੜੇ ਲਗਾਏ ਹਨ| ਇਸ ਤੋਂ ਇਲਾਵਾ ਰਾਇਡੂ ਨੇ 6 ਟੀ-20 ਮੈਚ ਵੀ ਖੇਡੇ ਹਨ| ਉਸ ਨੇ ਆਪਣਾ ਪਹਿਲਾ ਵਨ ਡੇ ਡੈਬਿਯੂ ਜੁਲਾਈ 2013 ਵਿਚ ਕੀਤਾ ਸੀ| ਵਰਲਡ ਕੱਪ ਟੀਮ ਵਿਚ ਚੌਥੇ ਨੰਬਰ ਦੀ ਆਪਣੀ ਦਾਅਵੇਦਾਰੀ ਪੇਸ਼ ਕਰਨ ਲਈ ਰਾਇਡੂ ਨੇ ਫਰਸਟ ਕਲਾਸ ਕ੍ਰਿਕਟ ਤੋਂ ਪਹਿਲਾਂ ਹੀ ਸੰਨਿਆਸ ਲੈ ਲਿਆ ਸੀ| ਉਸਨੇ ਅਜੇ ਤੱਕ ਕੋਈ ਵੀ ਟੈਸਟ ਮੈਚ ਨਹੀਂ ਖੇਡਿਆ ਹੈ|


