- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਚੋਣ ਕਮਿਸਨ ਵੱਲੋਂ ਡਾ. ਅਮਰ ਸਿੰਘ ਨੂੰ ਚੇਤਾਵਨੀ ਜਾਰੀ
ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੂੰ ਲੋਕ ਸਭਾ ਚੋਣਾਂ 2019 ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਵਿੱਖ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਬਿਆਨ ਜਾਰੀ ਕਰਨ ਵੇਲੇ ਸੁਚੇਤ ਰਹਿਣ ਲਈ ਕਿਹਾ ਹੈ। ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੱਲੋਂ 26 ਅਪ੍ਰੈਲ, 2019 ਨੂੰ ਇੱਕ ਸ਼ਿਕਾਇਤ ਕੀਤੀ ਸੀ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਵੱਲੋਂ 22 ਅਪ੍ਰੈਲ, 2019 ਨੂੰ ਜ਼ਿਲ੍ਹਾ ਸੰਗਰੂਰ ਦੇ ਅਮਰਗੜ੍ਹ ਵਿਖੇ ਆਪਣੀ ਚੋਣ ਮੀਟਿੰਗ ਦੌਰਾਨ ਉਨ੍ਹਾਂ (ਦਰਬਾਰਾ ਸਿੰਘ ਗੁਰੂ) ਖ਼ਿਲਾਫ ਬੇਹੱਦ ਇਤਰਾਜ਼ ਯੋਗ, ਝੂਠੇ ਦੋਸ਼ ਲਗਾਏ ਅਤੇ ਡਾ. ਅਮਰ ਸਿੰਘ ਦਾ ਇਹ ਬਿਆਨ ਵੱਡੇ ਪੱਧਰ ‘ਤੇ ਬਿਜਲਈ ਅਤੇ ਪ੍ਰਿੰਟ ਵਿੱਖ ਛਪੀਆਂ।ਡਾ. ਰਾਜੂ ਨੇ ਦੱਸਿਆ ਕਿ ਇਸ ਸਬੰਧੀ ਡਾ. ਅਮਰ ਸਿੰਘ ਵੱਲੋਂ ਬਿਨ੍ਹਾਂ ਸ਼ਰਤ ਉਕਤ ਮਾਮਲੇ ਸਬੰਧੀ ਕਮਿਸ਼ਨ ਨੂੰ ਆਪਣਾ ਮੁਆਫ਼ੀਨਾਮਾ ਪੇਸ਼ ਕਰ ਦਿੱਤਾ ਸੀ।ਮੁੱਖ ਚੋਣ ਅਫ਼ਸਰ, ਪੰਜਾਬ ਨੇ ਕਿਹਾ ਕਿ ਦੋਹਾਂ ਧਿਰਾਂ ਦੇ ਪੱਖ ਵਿਚਾਰਨ ਤੋਂ ਬਾਅਦ ਕਮਿਸ਼ਨ ਨੇ ਪਾਇਆ ਹੈ ਕਿ ਡਾ. ਅਮਰ ਸਿੰਘ ਨੇ ਅਦਰਸ਼ ਚੋਣ ਜ਼ਾਬਤੇ ਦੌਰਾਨ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗ ਦਰਸ਼ਨ ਸਬੰਧੀ ਜਰਨਲ ਕੰਡਕਟ ਦੇ ਪਾਰਟ-1 ਦੇ ਪੈਰਾ-2 ਦੀ ਉਲੰਘਣਾ ਕੀਤੀ ਹੈ। ਇਸ ਲਈ ਲੋਕ ਸਭਾ ਚੋਣਾਂ 2019 ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਵਿੱਖ ਵਿੱਚ ਅਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਵੀ ਬਿਆਨ ਜਾਰੀ ਕਰਨ ਵੇਲੇ ਡਾ. ਅਮਰ ਸਿੰਘ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।


