- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਟੀਮ ਦਾ ਅਭਿਆਸ ਸੈਸ਼ਨ ਮੀਂਹ ਕਾਰਨ ਰੱਦ
ਲੰਡਨ – ਵਿਸ਼ਵ ਕੱਪ ਵਿੱਚ ਆਸਟਰੇਲੀਆ ਖ਼ਿਲਾਫ਼ ਅਹਿਮ ਮੁਕਾਬਲੇ ਤੋਂ ਪਹਿਲਾਂ ਅੱਜ ਮੀਂਹ ਕਾਰਨ ਭਾਰਤੀ ਟੀਮ ਦੇ ਅਭਿਆਸ ਸੈਸ਼ਨ ਨੂੰ ਰੱਦ ਕਰ ਦਿੱਤਾ ਗਿਆ। ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਵਿਚ ਦੱਖਦੀ ਅਫਰੀਕਾ ਨੂੰ ਛੇ ਵਿਕਟਾਂ ਨਾਲ ਹਰਾ ਕੇ ਭਾਰਤੀ ਟੀਮ ਇੱਥੇ ਵੀਰਵਾਰ ਨੂੰ ਪਹੁੰਚੀ। ਦੱਖਣੀ ਅਫਰੀਕਾ ਖ਼ਿਲਾਫ਼ ਆਪਣੇ ਪਹਿਲੇ ਮੈਚ ਦੀ ਪੂਰਬਲੀ ਸ਼ਾਮ ’ਤੇ ਵੀ ਮੀਂਹ ਕਾਰਨ ਭਾਰਤੀ ਟੀਮ ਦੇ ਬਦਲਵੇਂ ਅਭਿਆਸ ਸੈਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਦੋ ਵਾਰ ਦੇ ਚੈਂਪੀਅਨ ਭਾਰਤ ਨੂੰ ਐਤਵਾਰ ਨੂੰ ਪੰਜ ਵਾਰ ਦੇ ਚੈਂਪੀਅਨ ਆਸਟਰੇਲੀਆ ਨਾਲ ਭਿੜਨਾ ਹੈ। ਆਸਟਰੇਲਿਆਈ ਟੀਮ ਲਗਾਤਾਰ 10 ਮੈਚ ਜਿੱਤ ਕੇ ਇੱਥੇ ਪਹੁੰਚੀ ਹੈ ਜਿਸ ਵਿੱਚ ਭਾਰਤ ਖ਼ਿਲਾਫ਼ 0-2 ਤੋਂ ਪਿਛੜਨ ਤੋਂ ਬਾਅਦ ਲਗਾਤਾਰ ਤਿੰਨ ਜਿੱਤਾਂ ਨਾਲ ਲੜੀ 3-0 ਨਾਲ ਆਪਣੇ ਨਾਂ ਕਰਨਾ ਵੀ ਸ਼ਾਮਲ ਹੈ।


