- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਹਵਾਈ ਸੈਨਾ ਨੇ ਆਪਣੇ ਨਿਸ਼ਾਨੇਬਾਜ਼ ਵਾਪਸ ਬੁਲਾਏ
ਨਵੀਂ ਦਿੱਲੀ – ਵਿਸ਼ਵ ਕੱਪ ਦੇ ਨਿਸ਼ਾਨੇਬਾਜ਼ੀ ਵਿੱਚ ਹਿੱਸਾ ਲੈ ਰਹੇ ਭਾਰਤੀ ਹਵਾਈ ਸੈਨਾ ਦੇ ਨਿਸ਼ਾਨੇਬਾਜ਼ ਰਵੀ ਕੁਮਾਰ ਅਤੇ ਦੀਪਕ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਭਾਰਤੀ ਹਵਾਈ ਸੈਨਾ ਨੇ ਵਾਪਸੀ ਕਰਕੇ ਡਿਊਟੀ ਉੱਤੇ ਤਾਇਨਾਤ ਹੋਣ ਲਈ ਹੁਕਮ ਭੇਜੇ ਹਨ। ਇਹ ਇੱਕ ਨਿਯਮਿਤ ਪ੍ਰਕਿਰਿਆ ਹੈ ਪਰ ਭਾਰਤ ਤੇ ਪਾਕਿਸਤਾਨ ਦੇ ਵਿਚਕਾਰ ਤਣਾਅ ਦੇ ਮੱਦੇਨਜ਼ਰ ਉਹ ‘ਪ੍ਰੋਟੋਕਾਲ ਦੇ ਅਨੁਸਾਰ ਇਸਤਰ੍ਹਾਂ ਦੇ ਹੁਕਮਾਂ’ ਦੀ ਉਮੀਦ ਕਰਦੇ ਹਨ। ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਰਵੀ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਹਵਾਈ ਸੈਨਾ ਖੇਡ ਉਤਸ਼ਾਹਤ ਬ ਬੋਰਡ ਦੇ ਸਕੱਤਰ ਨੇ ਗੱਲਬਾਤ ਕੀਤੀ ਹੈ। ਹਵਾਈ ਸੈਨਾ ਦੇ ਜੂਨੀਅਰ ਵਰੰਟ ਅਧਿਕਾਰੀ ਨੇ ਕਿਹਾ ਕਿ ਉਹ ਲੋੜ ਪੈਣ ਉੱਤੇ ਸਰਹੱਦ ਉੱਤੇ ਜਾਣ ਲਈ ਤਿਆਰ ਹੈ। ਦੋਵੇਂ ਨਿਸ਼ਾਨੇਬਾਜ਼ ਫਾਈਨਲ ਵਿੱਚ ਥਾਂ ਨਾ ਬਣਾ ਸਕਣ ਬਾਅਦ ਸ਼ੂਟਿੰਗ ਰੇਂਜ ਛੱਡ ਕੇ ਆਪਣੀ ਫਰਜ਼ਾਂ ਨੂੰ ਨਿਭਾਉਣ ਲਈ ਹਵਾਈ ਸੈਨਾ ਵਿਚ ਡਿਊਟੀ ਲਈ ਚਲੇ ਗਏ ਹਨ।


