- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਜਿੱਤੇਗਾ ਵਿਸ਼ਵ ਕੱਪ ਗਾਵਸਕਰ
ਨਵੀਂ ਦਿੱਲੀ – ਸਾਬਕਾ ਭਾਰਤੀ ਕਪਤਾਨ ਤੇ ਲੀਜੇਂਡ ਓਪਨਰ ਸੁਨੀਲ ਗਾਵਸਕਰ ਨੇ ਕਿਹਾ ਹੈ ਕਿ ਭਾਰਤ ਇੰਗਲੈਂਡ ਵਿੱਚ 30 ਮਈ ਤੋਂ ਹੋਣ ਵਾਲੇ ਵਿਸ਼ਵ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕਰੇਗਾ| ਗਾਵਸਕਰ ਨੇ ਇੱਥੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਭਾਰਤ 100 ਫੀਸਦੀ ਵਿਸ਼ਵ ਕੱਪ ਜਿੱਤੇਗਾ| ਭਾਰਤ ਦਾ ਫਾਈਨਲ ‘ਵਿੱਚ ਪਹੁੰਚਣਾ ਤਾਂ ਤੈਅ ਹੈ| ਗਾਵਸਕਰ ਦੇ ਨਾਲ ਮੌਜੂਦ ਸਾਬਕਾ ਆਸਟਰੇਲੀਆਈ ਖਿਡਾਰੀ ਮਾਈਕਲ ਕਲਾਰਕ ਨੇ ਵੀ ਕਿਹਾ ਕਿ ਭਾਰਤੀ ਟੀਮ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਜਾਵੇਗੀ| ਕਲਾਰਕ ਨੇ ਨਾਲ ਹੀ ਕਿਹਾ ਕਿ ਆਸਟਰੇਲੀਆ ਟੀਮ ਵੀ ਫਾਈਨਲ ਵਿੱਚ ਹੋਵੇਗੀ ਪਰ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ| ਇਸ ਮੌਕੇ ਤੇ ਸਾਬਕਾ ਆਸਟਰੇਲੀਆਈ ਓਪਨਰ ਮੈਥਿਊ ਹੇਡਨ ਤੇ ਭਾਰਤ ਦੇ ਐਮ. ਐਸ. ਏ. ਕੇ. ਪ੍ਰਸਾਦ ਵੀ ਮੌਜੂਦ ਸੀ| ਪ੍ਰਸਾਦ ਨੇ ਇਸ ਮੌਕੇ ਤੇ ਕਿਹਾ ਕਿ ਉਹ ਵਿਸ਼ਵ ਕੱਪ ਦੀ ਟੀਮ ਨੂੰ ਲੈ ਕੇ ਪੂਰੀ ਤਰ੍ਹਾਂ ਸਪਸ਼ਟ ਹੈ ਤੇ ਉਨ੍ਹਾਂ ਨੂੰ ਟੀਮ ਨੂੰ ਲੈ ਕੇ ਕੋਈ ਚਿੰਤਾ ਨਹੀਂ ਹੈ|


