- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਤੇ ਮਿਆਂਮਾਰ ਵਿਚਾਲੇ ਦਸ ਸਮਝੌਤੇ ਸਹੀਬੰਦ
ਨਵੀਂ ਦਿੱਲੀ – ਭਾਰਤ ਤੇ ਮਿਆਂਮਾਰ ਨੇ ਅੱਜ ਦਸ ਸਮਝੌਤੇ ਸਹੀਬੰਦ ਕੀਤੇ ਹਨ। ਇਨ੍ਹਾਂ ਸਮਝੌਤਿਆਂ ਦਾ ਮੁੱਖ ਨਿਸ਼ਾਨਾ ਦੱਖਣਪੂਰਬੀ ਏਸ਼ਿਆਈ ਮੁਲਕ ਦਾ ਸਮਾਜਿਕ ਤੇ ਆਰਥਿਕ ਵਿਕਾਸ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਆਂਮਾਰ ਦੇ ਰਾਸ਼ਟਰਪਤੀ ਯੂ ਵਿਨ ਮਿੰਟ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਲੰਘੇ ਦਿਨ ਭਾਰਤ ਪੁੱਜੇ ਮਿਆਂਮਾਰ ਦੇ ਸਦਰ ਦਾ ਅੱਜ ਰਾਸ਼ਟਰਪਤੀ ਭਵਨ ਵਿੱਚ ਰਸਮੀ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਮੋਦੀ ਨੇ ਮਿੰਟ ਤੇ ਪ੍ਰਥਮ ਮਹਿਲਾ ਚੋ ਚੋ ਨੂੰ ਜੀ ਆਇਆਂ ਆਖਿਆ। ਸ੍ਰੀ ਮੋਦੀ ਤੇ ਰਾਸ਼ਟਰਪਤੀ ਮਿੰਟ ਨੇ ਮਗਰੋਂ ਹੈਦਰਾਬਾਦ ਹਾਊਸ ਵਿੱਚ ਗੱਲਬਾਤ ਕਰਦਿਆਂ ਦਸ ਸਮਝੌਤਿਆਂ ’ਤੇ ਸਹੀ ਪਾਈ। ਕਰਾਰ ਤਹਿਤ ਭਾਰਤ ਮਿਆਂਮਾਰ ਨੂੰ ਖਾਸ ਕਰਕੇ ਸੰਘਰਸ਼ ਦੇ ਝੰਬੇ ਰਖਾਈਨ ਸੂਬੇ ਵਿੱਚ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਵਿੱਚ ਮਦਦ ਕਰੇਗਾ। ਹੋਰਨਾਂ ਸਮਝੌਤਿਆਂ ਵਿੱਚ ਮਨੁੱਖੀ ਤਸਕਰੀ ਨੂੰ ਰੋਕਣ ਲਈ ਸਹਿਯੋਗ, ਕੁਇਕ ਇੰਪੈਕਟ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਭਾਰਤ ਵੱਲੋਂ ਇਮਦਾਦ ਆਦਿ ਸ਼ਾਮਲ ਹਨ।


