- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੌਰਾ ਡੂ ਪਲੇਸਿਸ ਦੀ ਦੱਖਣੀ ਅਫਰੀਕਾ ਟੀਮ ’ਚ ਵਾਪਸੀ
ਖੱਬੇ ਹੱਥ ਦੇ ਸਪਿੰਨਰ ਜੌਰਜ ਲਿੰਡੇ ਧਰਮਸ਼ਾਲਾ ਵਿੱਚ 12 ਮਾਰਚ ਤੋਂ ਭਾਰਤ ਖ਼ਿਲਾਫ਼ ਸ਼ੁਰੂ ਹੋ ਰਹੀ ਤਿੰਨ ਇੱਕ ਰੋਜ਼ਾ ਕੌਮਾਂਤਰੀ ਮੈਚਾਂ ਦੀ ਲੜੀ ਲਈ ਦੱਖਣੀ ਅਫਰੀਕਾ ਦੀ ਟੀਮ ਵਿੱਚ ਇੱਕਲੌਤਾ ਨਵਾਂ ਚਿਹਰਾ ਹੋਵੇਗਾ, ਜਦਕਿ ਸਾਬਕਾ ਕਪਤਾਨ ਫਾਫ ਡੂ ਪਲੇਸਿਸ ਦੀ ਟੀਮ ਵਿੱਚ ਵਾਪਸੀ ਹੋਈ ਹੈ। ਡੂ ਪਲੇਸਿਸ ਦੀ ਕਪਤਾਨੀ ਵਿੱਚ ਦੱਖਣੀ ਅਫਰੀਕਾ ਦੀ ਟੀਮ ਨਮੋਸ਼ੀਜਨਕ ਪ੍ਰਦਰਸ਼ਨ ਕਰਦਿਆਂ ਵਿਸ਼ਵ ਕੱਪ ਦੇ ਪਹਿਲੇ ਗੇੜ ’ਚੋਂ ਬਾਹਰ ਹੋ ਗਈ ਸੀ, ਜਿਸ ਮਗਰੋਂ ਉਸ ਨੇ ਕੋਈ ਇੱਕ ਰੋਜ਼ਾ ਕੌਮਾਂਤਰੀ ਮੈਚ ਨਹੀਂ ਖੇਡਿਆ। ਟੀਮ ਵਿੱਚ ਕੁਇੰਟਨ ਡੀਕੌਕ (ਕਪਤਾਨ), ਤੈਂਬਾ ਬਾਵੁਮਾ, ਰੇਸੀ ਵਨ ਡਰ ਡੂਸੇਨ, ਫਾਫ ਡੂ ਪਲੇਸਿਸ, ਕਾਈਲ ਵੈਰੀਨ, ਹੈਨਰਿਕ ਕਲਾਸੇਨ, ਡੇਵਿਡ ਮਿੱਲਰ, ਜਾਨ-ਜਾਨ ਸਮਟਸ, ਐਂਡਿਲੇ ਫੇਹਲੁਕਵਾਓ, ਲੁੰਗੀ ਐੱਨਗਿਡੀ, ਲੁਥੋ ਸਿਪਾਮਲਾ, ਬਿਊਰਨ ਹੈਂਡ੍ਰਿਕਸ, ਐਨਰਿਕ ਨੌਰਜੇ, ਜੌਰਜ ਲਿੰਡੇ ਅਤੇ ਕੇਸ਼ਵ ਮਹਾਰਾਜ ਸ਼ਾਮਲ ਹਨ।


