- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਰਤਨ ਨਾਲੋਂ ਬਹੁਤ ਵੱਡਾ ਹੈ ਰਾਸ਼ਟਰਪਿਤਾ ਦਾ ਦਰਜਾ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ| ਚੀਫ ਜਸਟਿਸ ਐਸ.ਏ. ਬੋਬੜੇ, ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਦੀ ਬੈਂਚ ਨੇ ਅਨਿਲ ਦੱਤ ਸ਼ਰਮਾ ਦੀ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਮਹਾਤਮਾ ਗਾਂਧੀ ਨੂੰ ਦਿੱਤਾ ਗਿਆ ਰਾਸ਼ਟਰਪਿਤਾ ਦਾ ਦਰਜਾ ਭਾਰਤ ਰਤਨ ਨਾਲੋਂ ਵੀ ਉੱਪਰ ਹੈ| ਪੂਰੇ ਵਿਸ਼ਵ ਦੇ ਲੋਕ ਮਹਾਤਮਾ ਗਾਂਧੀ ਦਾ ਬਹੁਤ ਸਨਮਾਨ ਕਰਦੇ ਹਨ| ਬੈਂਚ ਨੇ ਕਿਹਾ ਕਿ ਮਹਾਤਮਾ ਗਾਂਧੀ ਕਿਸੇ ਭਾਰਤ ਰਤਨ ਨਾਲੋਂ ਵੀ ਬਹੁਤ ਵੱਡੇ ਹਨ| ਬੈਂਚ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ| ਇਸ ਲਈ ਉਹ ਖੁਦ ਇਸ ਬਾਰੇ ਸਰਕਾਰ ਨੂੰ ਮੰਗ ਪੱਤਰ ਦੇ ਸਕਦੇ ਹਨ| ਪਟੀਸ਼ਨਕਰਤਾ ਦਾ ਕਹਿਣਾ ਸੀ ਕਿ ਕਈ ਲੋਕਾਂ ਨੂੰ ਭਾਰਤ ਰਤਨ ਨਾਲ ਹੁਣ ਤੱਕ ਨਵਾਜਿਆ ਜਾ ਚੁਕਿਆ ਹੈ ਪਰ ਮਹਾਤਮਾ ਗਾਂਧੀ ਨੂੰ ਹਾਲੇ ਤੱਕ ਇਹ ਸਨਮਾਨ ਨਹੀਂ ਦਿੱਤਾ ਗਿਆ ਹੈ| ਰਾਸ਼ਟਰਪਿਤਾ ਨੂੰ ਵੀ ਇਹ ਸਨਮਾਨ ਮਿਲਣਾ ਚਾਹੀਦਾ| ਇਸ ਤੇ ਚੀਫ ਜਸਟਿਸ ਬੋਬੜੇ ਨੇ ਕਿਹਾ,”ਦੇਖੋ, ਕੋਰਟ ਇਸ ਮਾਮਲੇ ਤੇ ਸੁਣਵਾਈ ਨਹੀਂ ਕਰ ਸਕਦਾ ਹੈ| ਜੇਕਰ ਤੁਸੀਂ ਚਾਹੋ ਤਾਂ ਕੇਂਦਰ ਸਰਕਾਰ ਨੂੰ ਇਸ ਬਾਰੇ ਮੰਗ ਪੱਤਰ ਦੇ ਸਕਦੇ ਹੋ| ਸਾਡੀ ਨਜ਼ਰ ਵਿੱਚ ਮਹਾਤਮਾ ਗਾਂਧੀ ਭਾਰਤ ਰਤਨ ਤੋਂ ਕਿਤੇ ਉੱਪਰ ਹਨ|”ਜਿਕਰਯੋਗ ਹੈ ਕਿ ਮਹਾਤਮਾ ਗਾਂਧੀ ਨੂੰ ਕਦੇ ਵੀ ਭਾਰਤ ਰਤਨ ਨਹੀਂ ਦਿੱਤਾ ਗਿਆ ਹੈ| ਸਾਲ 2012 ਵਿੱਚ ਵੀ ਕਰਨਾਟਕ ਹਾਈ ਕੋਰਟ ਵਿੱਚ ਉਹਨਾਂ ਨੂੰ ਭਾਰਤ ਰਤਨ ਨਾ ਦਿੱਤੇ ਜਾਣ ਨੂੰ ਲੈ ਕੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ| ਉਸ ਸਮੇਂ ਵੀ ਇਸ ਨੂੰ ਖਾਰਜ ਕਰ ਦਿੱਤਾ ਗਿਆ ਸੀ|


