- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਵਿੱਚ ਇਕ ਦਿਨ ਵਿੱਚ ਕੋਰੋਨਾ ਦੇ 1 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ – ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਇੰਨਫੈਕਸ਼ਨ ਦੇ ਹੁਣ ਤੱਕ ਸਭ ਤੋਂ ਵੱਧ 1,03,558 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇੰਨਫੈਕਸ਼ਨ ਦੇ 1,03,558 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਇਕ ਕਰੋੜ 25 ਲੱਖ 89 ਹਜ਼ਾਰ 067 ਹੋ ਗਏ। ਉੱਥੇ ਹੀ ਇਸ ਦੌਰਾਨ 52,847 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,16,82,136 ਮਰੀਜ਼ ਠੀਕ ਹੋ ਚੁੱਕੇ ਹਨ। ਸਰਗਰਮ ਮਾਮਲੇ 7,41,830 ਹੋ ਗਏ ਹਨ। ਇਸੇ ਮਿਆਦ ਵਿੱਚ 478 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,65,101 ਹੋ ਗਈ ਹੈ। ਉੱਥੇ ਹੀ ਹੁਣ ਤੱਕ 7,91,05,163 ਲੋਕਾਂ ਦਾ ਟੀਕਾਕਰਨ ਹੋ ਚੁੱਕਿਆ ਹੈ।ਦੇਸ਼ ਵਿੱਚ ਰਿਕਵਰੀ ਦਰ ਘੱਟ ਕੇ 98.80 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 5.89 ਫੀਸਦੀ ਹੋ ਗਈ ਹੈ, ਜਦੋਂ ਕਿ ਮੌਤ ਦਰ ਘੱਟ ਕੇ 1.31 ਫੀਸਦੀ ਰਹਿ ਗਈ ਹੈ। ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਮਾਮਲਿਆਂ ਵਿੱਚ ਸਿਖ਼ਰ ਤੇ ਹੈ ਅਤੇ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 29334 ਵੱਧ ਕੇ 431896 ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 27,508 ਹੋਰ ਮਰੀਜ਼ ਸਿਹਤਯਾਬ ਹੋਏ, ਜਿਸ ਨੂੰ ਮਿਲਾ ਕੇ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,22,823 ਪਹੁੰਚ ਗਈ ਹੈ, ਜਦੋਂ ਕਿ 222 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 55878 ਹੋ ਗਿਆ ਹੈ।


