- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਜੰਮੂ-ਸ਼੍ਰੀਨਗਰ ਹਾਈਵੇ ਬੰਦ
ਸ਼੍ਰੀਨਗਰ – ਜੰਮੂ ਕਸ਼ਮੀਰ ਵਿੱਚ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਦਾ ਅਸਰ 300 ਕਿਲੋਮੀਟਰ ਲੰਬੇ ਨੈਸ਼ਨਲ ਹਾਈਵੇ ਉਤੇ ਵੀ ਦੇਖਣ ਨੂੰ ਮਿਲਿਆ ਹੈ| ਭਾਰੀ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕਣ ਦੇ ਕਾਰਨ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ| ਸ਼੍ਰੀਨਗਰ ਜਾਣ ਵਾਲੀਆਂ ਗੱਡੀਆਂ ਉਧਮਪੁਰ ਅਤੇ ਨਗਰੋਟਾ ਕੋਲ ਹੀ ਰੋਕ ਦਿੱਤੀਆਂ ਗਈਆਂ ਹਨ| ਇਸ ਸਭ ਦੇ ਵਿਚਕਾਰ ਵੱਧ ਅਸਰ ਮਚੇਲ ਮਾਤਾ ਜਾਣ ਵਾਲੇ ਸ਼ਰਧਾਲੂਆਂ ਉਤੇ ਪਿਆ ਹੈ| ਮਿਲੀ ਜਾਣਕਾਰੀ ਅਨੁਸਾਰ, ਬਾਰਿਸ਼ ਕਾਰਨ ਜਗ੍ਹਾ-ਜਗ੍ਹਾ ਜ਼ਮੀਨ ਖਿਸਕਣ ਨਾਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ| ਅਮਰਨਾਥ ਜਾਣ ਵਾਲੇ ਯਾਤਰੀਆਂ ਨੂੰ ਰੋਕ ਦਿੱਤਾ ਗਿਆ ਹੈ| ਇਸ ਨਾਲ ਕਿਸ਼ਤਵਾੜ ਦੇ ਪਾਡਰ ਜ਼ਿਲੇ ਵਿੱਚ ਚੱਲ ਰਹੀ ਚੰਡੀ ਮਾਤਾ ਦੀ ਮਚੇਲ ਯਾਤਰਾ ਦੌਰਾਨ ਸ਼ਰਧਾਲੂ ਵੀ ਫਸੇ ਹੋਏ ਹਨ| ਮਲਬਾ ਹਟਾਏ ਜਾਣ ਦਾ ਕੰਮ ਕੀਤਾ ਜਾ ਰਿਹਾ ਹੈ| ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ ਤੋਂ ਬਾਅਦ ਹਾਈਵੇ ਨੂੰ ਟ੍ਰੈਫਿਕ ਲਈ ਖੋਲਿਆ ਜਾ ਸਕਦਾ ਹੈ|


