- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਿਆਨਕ ਹਾਦਸੇ ‘ਚ ਕੈਂਟਰ ਦਰਖ਼ਤ ਨਾਲ ਟਕਰਾਇਆ- 1 ਦੀ ਮੌਤ 4 ਜ਼ਖ਼ਮੀ
ਚੰਨੋ – ਅੱਜ ਭਵਾਨੀਗੜ੍ਹ ਸਮਾਣਾ ਮੁੱਖ ਸੜਕ ‘ਤੇ ਪਿੰਡ ਬਾਲਦ ਖੁਰਦ ਨੇੜੇ ਇੱਕ ਬੇਕਾਬੂ ਕੈਂਟਰ ਦਰੱਖਤ ਨਾਲ ਟਕਰਾ ਗਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 4 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਪੱਥਰ ਦੀ ਢੋਆ ਢੁਆਈ ਦਾ ਕੰਮ ਕਰਦੇ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਗੂਹਲਾ (ਕੈਥਲ) ਨੇ ਦੱਸਿਆ ਕਿ ਉਹ ਬੀਤੀ ਸ਼ਾਮ ਮੇਜਰ ਸਿੰਘ, ਸੱਤਪਾਲ, ਮੇਵਾ ਸਿੰਘ ਅਤੇ ਅਵਤਾਰ ਸਿੰਘ ਸਾਰੇ ਵਾਸੀ ਗੂਹਲਾ ਸਮੇਤ ਕੈਂਟਰ ਵਿੱਚ ਪੱਥਰ ਲੋਡ ਕਰਕੇ ਸੰਗਰੂਰ ਆਏ ਸਨ, ਗੱਡੀ ਖ਼ਾਲੀ ਕਰਕੇ ਵਾਪਸ ਜਾਂਦੇ ਸਮੇਂ ਜਦੋਂ ਭਵਾਨੀਗੜ੍ਹ-ਸਮਾਣਾ ਰੋਡ ‘ਤੇ ਪਿੰਡ ਬਾਲਦ ਖੁਰਦ ਨੇੜੇ ਪੁੱਜੇ ਤਾਂ ਉਨ੍ਹਾਂ ਦਾ ਕੈਂਟਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਵਿਚ ਟਕਰਾਅ ਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਚਾਲਕ ਮੇਜਰ ਸਿੰਘ ਸਮੇਤ ਕੈਂਟਰ ‘ਚ ਸਵਾਰ ਕਾਲਾ, ਸੱਤਪਾਲ, ਮੇਵਾ ਸਿੰਘ, ਅਵਤਾਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਭਵਾਨੀਗੜ੍ਹ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਸਾਰੇ ਜਖ਼ਮੀਆ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ। ਪਟਿਆਲਾ ਵਿਖੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਲਾਜ ਦੌਰਾਨ ਅਵਤਾਰ ਸਿੰਘ ਦੀ ਮੌਤ ਹੋ ਗਈ। ਹਾਦਸੇ ਨੂੰ ਲੈ ਕੇ ਪੁਲਸ ਵੱਲੋਂ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ।


