- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਕਬੂਜ਼ਾ ਕਸ਼ਮੀਰ ਵਾਸੀ ਕੰਟਰੋਲ ਰੇਖਾ ਪਾਰ ਨਾ ਕਰਨ: ਇਮਰਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਖ਼ਬਰਦਾਰ ਕਰਦਿਆਂ ਕਿਹਾ ਹੈ ਕਿ ਉਹ ਕਸ਼ਮੀਰੀ ਲੋਕਾਂ ਨੂੰ ਮਾਨਵੀ ਸਹਾਇਤਾ ਦੇਣ ਲਈ ਕੰਟਰੋਲ ਰੇਖਾ ਪਾਰ ਨਾ ਕਰਨ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਮੈਂ ਕਸ਼ਮੀਰੀਆਂ ਪ੍ਰਤੀ ਤੁਹਾਡੇ ਦਰਦ ਨੂੰ ਸਮਝਦਾ ਹਾਂ। ਜੇਕਰ ਕੋਈ ਵੀ ਕੰਟਰੋਲ ਰੇਖਾ ਪਾਰ ਕਰਕੇ ਕਸ਼ਮੀਰੀਆਂ ਦੇ ਸੰਘਰਸ਼ ਨੂੰ ਹਮਾਇਤ ਜਾਂ ਮਾਨਵੀ ਸਹਾਇਤਾ ਦਿੰਦਾ ਹੈ ਤਾਂ ਉਹ ਭਾਰਤ ਦੇ ਹੱਥਾਂ ’ਚ ਖੇਡਣਗੇ ਜੋ ਹੋਰ ਹੀ ਤਸਵੀਰ ਦਰਸਾ ਰਿਹਾ ਹੈ।’’ ‘ਡਾਅਨ’ ਦੀ ਰਿਪੋਰਟ ਮੁਤਾਬਕ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਸੱਦੇ ’ਤੇ ਹਜ਼ਾਰਾਂ ਕਸ਼ਮੀਰੀਆਂ ਨੇ ਪੀਓਕੇ ਦੇ ਵੱਖ ਵੱਖ ਹਿੱਸਿਆਂ ’ਚੋਂ ਮੁਜ਼ੱਫਰਾਬਾਦ ਤਕ ਮੋਟਰਸਾਈਕਲ ਰੈਲੀਆਂ ਕੱਢੀਆਂ। ਇਸ ਘਟਨਾਕ੍ਰਮ ਮਗਰੋਂ ਇਮਰਾਨ ਖ਼ਾਨ ਦਾ ਚਿਤਾਵਨੀ ਭਰਿਆ ਬਿਆਨ ਆਇਆ ਹੈ ਕਿਉਂਕਿ ਜੇਕੇਐੱਲਐੱਫ ਨੇ ਮਕਬੂਜ਼ਾ ਕਸ਼ਮੀਰ ਰਾਹੀਂ ਸਰਹੱਦ ਪਾਰ ਕਰਕੇ ਭਾਰਤੀ ਕਸ਼ਮੀਰ ’ਚ ਦਾਖ਼ਲ ਹੋਣ ਦਾ ਐਲਾਨ ਕੀਤਾ ਸੀ। ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਏ ਜਾਣ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਬਰਖ਼ਾਸਤ ਕਰਦਿਆਂ ਨਵੀਂ ਦਿੱਲੀ ਨਾਲ ਕੂਟਨੀਤਕ ਸਬੰਧ ਘਟਾ ਦਿੱਤੇ ਸਨ।


