- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਦੋਸ਼ ਦੀ ਲੜਾਈ ਚ ਅਸੀਂ ਜਿੱਤਾਂਗੇ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਆਖਿਆ ਕਿ ਉਹ ਮਹਾਦੋਸ਼ ਦੀ ਲੜਾਈ ਜਿੱਤਣਗੇ। ਉਨ੍ਹਾਂ ਨੇ ਇਹ ਟਿੱਪਣੀ ਪ੍ਰਤੀਨਿਧੀ ਸਭਾ ਦੀ ਸਪੀਕਰ ਅਤੇ ਡੈਮੋਕ੍ਰੇਟਿਕ ਪਾਰਟੀ ਮੈਂਬਰ ਨੈਂਸੀ ਪੇਲੋਸੀ ਵੱਲੋਂ ਮਹਾਦੋਸ਼ ਕਾਰਵਾਈ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਕੀਤੀ। ਟਰੰਪ ਨੇ ਟਵੀਟ ਕੀਤੀ ਕੱਟੜਪੰਥੀ ਵਾਮ ਡੈਮੋਕ੍ਰੇਟਿਕ ਮੈਂਬਰਾਂ ਨੇ ਹੁਣੇ ਐਲਾਨ ਕੀਤਾ ਹੈ ਕਿ ਉਹ ਮੇਰੇ ਖਿਲਾਫ ਬਿਨਾਂ ਕਾਰਨ ਮਹਾਦੋਸ਼ ਪ੍ਰਸਤਾਵ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਨੇ ਰਿਪਬਲਿਕਨ ਪਾਰਟੀ ਦੇ ਤਰਕ ਨੂੰ ਦੁਹਰਾਉਂਦੇ ਹੋਏ ਆਖਿਆ ਕਿ ਅਹਿਮ ਅਤੇ ਕਦੇ-ਕਦਾਰ ਇਸਤੇਮਾਲ ਹੋਣ ਵਾਲੇ ਮਹਾਦੋਸ਼ ਦਾ ਇਸਤੇਮਾਲ ਭਵਿੱਖ ਦੇ ਰਾਸ਼ਟਰਪਤੀ ‘ਤੇ ਨਿਯਮਤ ਹਮਲੇ ਲਈ ਕੀਤਾ ਜਾਵੇਗਾ, ਜਿਸ ‘ਤੇ ਧਿਆਨ ਸਾਡੇ ਸੰਸਥਾਪਕਾਂ ਦਾ ਨਹੀਂ ਗਿਆ ਸੀ।ਸਪੀਕਰ ਨੈਂਸੀ ਪੇਲੋਸੀ ਨੇ ਇਸ ਤੋਂ ਪਹਿਲਾਂ ਆਪਣੀ ਪਾਰਟੀ ਨੂੰ ਆਖਿਆ ਕਿ ਟਰੰਪ ‘ਤੇ ਲੱਗੇ ਦੋਸ਼ਾਂ ਦੇ ਆਧਾਰ ‘ਤੇ ਮਹਾਦੋਸ਼ ਦੀਆਂ ਧਾਰਾਵਾਂ ਦਾ ਮਸੌਦਾ ਤਿਆਰ ਕਰਨ। ਟਰੰਪ ‘ਤੇ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਜਿੱਤਣ ਲਈ ਅਹੁਦੇ ਦਾ ਗਲਤ ਇਸਤੇਮਾਲ ਕਰਦੇ ਹੋਏ ਯੂਕ੍ਰੇਨ ‘ਤੇ ਆਪਣੇ ਡੈਮੋਕ੍ਰੇਟ ਵਿਰੋਧੀ ਦੀ ਜਾਂਚ ਕਰਨ ਲਈ ਦਬਾਅ ਬਣਾਉਣ ਦਾ ਦੋਸ਼ ਹੈ।


