- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮਾਰੋਹ 2011-2016
ਸਕਰੀਨਿੰਗ ਕਮੇਟੀ ਵੱਲੋਂ 60 ਤੋਂ ਵੱਧ ਖਿਡਾਰੀਆਂ ਦੇ ਨਾਂ ਦੀ ਸਿਫ਼ਾਰਸ਼: ਰਾਣਾ ਗੁਰਮੀਤ ਸਿੰਘ ਸੋਢੀ
ਚੰਡੀਗੜ – ”ਪੰਜਾਬ ਨੂੰ ਖੇਡ ਅਖਾੜੇ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਦੇ ਨਾਲ ਨਾਲ ਖਿਡਾਰੀਆਂ ਲਈ ਮੁਆਫ਼ਕ ਮਾਹੌਲ ਸਿਰਜਣ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੀ ਤਰਜੀਹ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨਾ ਅਤੇ ਇਸ ਦਾ ਨਵੀਨੀਕਰਨ ਕਰਨਾ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਲ ਖੇਡ ਨੀਤੀ ਲਾਗੂ ਕੀਤੀ ਗਈ ਹੈ। ਖਿਡਾਰੀਆਂ ਨੂੰ ਲਾਭ ਪਹੁੰਚਾਉਣ ਲਈ ‘ਮਹਾਰਾਜਾ ਰਣਜੀਤ ਸਿੰਘ ਐਵਾਰਡਜ਼’ ਸ਼ੁਰੂ ਕੀਤੇ ਗਏ ਹਨ।”ਪੰਜਾਬ ਭਵਨ ਵਿੱਚ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ‘ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ’ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਹ ਐਵਾਰਡ ਦੇਣ ਸਬੰਧੀ ਸਾਲ 2011-2016 ਦਾ ਬੈਕਲਾਗ ਜਲਦੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਸਣੇ 60 ਤੋਂ ਵੱਧ ਖਿਡਾਰੀਆਂ ਦੇ ਨਾਂ ਦੀ ਸਿਫ਼ਾਰਸ਼ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਕੀਤੀ ਗਈ ਹੈ। ਇਹ ਨਾਮ ਛੇਤੀ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਨੂੰ ਭੇਜੇ ਜਾਣਗੇ, ਜੋ ਇਸ ਸਬੰਧੀ ਅੰਤਮ ਫੈਸਲਾ ਲਵੇਗੀ।ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਜਿਨਾਂ ਖਿਡਾਰੀਆਂ ਨੂੰ 2011, 2012, 2013, 2014 ਤੇ 2015 ਵਿੱਚ ਪਦਮ ਸ੍ਰੀ, ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਮਿਲਿਆ ਹੈ, ਉਹ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਲਈ ਸਿੱਧੇ ਤੌਰ ‘ਤੇ ਯੋਗ ਹੋਣਗੇ। ਉਨਾਂ ਅੱਗੇ ਕਿਹਾ ਕਿ ਇਨਾਂ ਖਿਡਾਰੀਆਂ ਨੂੰ ਸੂਬਾ ਪੱਧਰੀ ਸਮਾਰੋਹ ਵਿੱਚ ਜਲਦੀ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ ਵੱਖ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਪੰਜਾਬ ਦੇ 800 ਤਗਮਾ ਜੇਤੂਆਂ ਨੂੰ ਵੀ ਮੁਹਾਲੀ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ 15 ਨਵੰਬਰ ਨੂੰ ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ‘ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ’ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ. ਸੋਢੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨਾਂ ਖਿਡਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨਾਂ ਲਈ ਕੋਈ ਨੀਤੀ ਬਣਾਉਣ ਸਮੇਂ ਇਨਾਂ ਖਿਡਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨਾਂ ‘ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ’ ਨੂੰ ‘ਪੰਜਾਬ ਸਟੇਟ ਸਪੋਰਟਸ ਕੌਂਸਲ’ ਤੋਂ ਮਾਨਤਾ ਦਿਵਾਉਣ ਦੀ ਮੰਗ ਉਤੇ ਵੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਖੇਡਾਂ ਤੇ ਯੁਵਕ ਮਾਮਲੇ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ, ਡਾਇਰੈਕਟਰ, ਖੇਡਾਂ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਸਹਾਇਕ ਡਾਇਰੈਕਟਰ, ਖੇਡਾਂ, ਪੰਜਾਬ ਕਰਤਾਰ ਸਿੰਘ ਸੈਂਹਬੀ ਵੀ ਹਾਜ਼ਰ ਸਨ।


