ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਰਾਹੁਲ ਗਾਂਧੀ ਨੇ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੌਨਸੂਨ ਸੈਸ਼ਨ ਵਿੱਚ ਔਰਤਾਂ ਦੇ ਰਾਖਵਾਂਕਰਨ ਬਾਰੇ ਬਿੱਲ ਨੂੰ ਪਾਸ ਕਰਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ 2014 ਦੇ ਆਪਣੇ ਮੈਨੀਫੈਸਟੋ ਵਿੱਚ ਇਸ ਸਬੰਧੀ ਕੀਤਾ ਵਾਅਦਾ ਵੀ ਚੇਤੇ ਕਰਾਇਆ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਬਿੱਲ ਰਾਜ ਸਭਾ ਵਿੱਚ 2010 ਨੂੰ ਪਾਸ ਹੋ ਗਿਆ ਸੀ ਜਦੋਂ ਕਿ ਲੋਕ ਸਭਾ ਵਿੱਚ ਅੱਠ ਸਾਲ ਤੋਂ ਪਿਆ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਇਸ ਸੈਸ਼ਨ ਵਿੱਚ ਜੇ ਇਹ ਬਿੱਲ ਪਾਸ ਨਹੀਂ ਹੁੰਦਾ ਤਾਂ ਇਹ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਸ ਹੋਣਾ ਮੁਸ਼ਕਲ ਹੋ ਜਾਵੇਗਾ।

VIA PUNJAB