- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ
ਚੰਡੀਗੜ੍ਹ – ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਕੋਵੀਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਸਹਾਇਤਾ ਵਾਸਤੇ ਅੱਗੇ ਆਈ ਹੈ ਜਿਸ ਵੱਲੋਂ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ। 10 ਲੀਟਰ ਸਮਰੱਥਾ ਵਾਲੇ ਇਨ੍ਹਾਂ ਕੰਸਨਟੇ੍ਰਟਰਜ਼ ਨਾਲ ਕੋਵਿਡ ਕੇਅਰ ਸੈਂਟਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਲ ਮਿਲੇਗਾ।ਉਨ੍ਹਾਂ ਦੱਸਿਆ ਕਿ ਸਵਰਾਜ ਟਰੈਕਟਜ਼ ਦਾ ਸੀ.ਐਸ.ਆਰ. ਵਿੰਗ ਮਹਾਂਮਾਰੀਤੇ ਕਾਬੂ ਪਾਉਣ ਲਈ ਸੂਬੇ ਦੇ ਅਮਲੇ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਿਹਾ ਹੈ।ਇਸ ਵੱਲੋਂ ਬੀਤੇ ਸਮੇਂ ਦੌਰਾਨ ਫਰੰਟਲਾਈਨ ਵਾਰੀਅਰਜ਼ ਨੂੰ ਫੇਸ ਸ਼ੀਲਡਾਂ ਅਤੇ ਪੀਪੀਈਜ਼ ਤੋਂ ਇਲਾਵਾ ਸੈਨੇਟਾਈਜੇਸ਼ਨ ਦੇ ਕਾਰਜ ਲਈ ਟਰੈਕਟਰ ਅਤੇ ਫੂਡ ਪੈਕਟ ਤੇ ਫੇਸ ਮਾਸਕ ਆਦਿ ਮੁਹੱਈਆ ਕਰਵਾਏ ਗਏ ਸਨ।


