- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ
ਪਹਿਲਾ ਇਨਾਮ ਵਿਕੀਆਂ ਟਿਕਟਾਂ ’ਚੋਂ ਹੀ ਦਿੱਤੇ ਜਾਣ ਦੀ ਗਾਰੰਟੀ; 18 ਨਵੰਬਰ ਨੂੰ ਕੱਢਿਆ ਜਾਵੇਗਾ ਬੰਪਰ ਦਾ ਡਰਾਅ
ਚੰਡੀਗੜ – ਰਾਖੀ ਬੰਪਰ-2020 ਦੀ ਸਫਲਤਾ ਤੋਂ ਬਾਅਦ ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋਂ ‘ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2020’ ਪੇਸ਼ ਕੀਤਾ ਗਿਆ ਹੈ, ਜੋ ਲੋਕਾਂ ਨੂੰ 3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਿਹਰੀ ਮੌਕਾ ਦੇ ਰਿਹਾ ਹੈ। 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ (ਪ੍ਰਤੀ ਜੇਤੂ 1.50-1.50 ਕਰੋੜ ਰੁਪਏ) ਨੂੰ ਦਿੱਤਾ ਜਾਵੇਗਾ ਅਤੇ ਪਹਿਲਾ ਇਨਾਮ ਆਮ ਜਨਤਾ ਵਿੱਚ ਵਿਕੀਆਂ ਟਿਕਟਾਂ ਵਿੱਚੋਂ ਹੀ ਦਿੱਤਾ ਜਾਵੇਗਾ।ਦੂਜਾ ਇਨਾਮ ਪੰਜ ਜੇਤੂਆਂ ਨੂੰ ਦਿੱਤਾ ਜਾਵੇਗਾ, ਜਿਸ ਵਿੱਚ ਹਰੇਕ ਜੇਤੂ ਨੂੰ 10 ਲੱਖ ਰੁਪਏ ਮਿਲਣਗੇ। ਤੀਜਾ ਇਨਾਮ 2.5 ਲੱਖ ਰੁਪਏ ਦਾ ਹੋਵੇਗਾ ਅਤੇ ਇਹ 20 ਜੇਤੂਆਂ (ਪ੍ਰਤੀ ਜੇਤੂ 2.5 ਲੱਖ) ਨੂੰ ਮਿਲੇਗਾ। ਇਸ ਤੋਂ ਇਲਾਵਾ ਦੀਵਾਲੀ ਬੰਪਰ ਵਿੱਚ ਕਰੋੜਾਂ ਰੁਪਏ ਦੇ ਹੋਰ ਵੀ ਕਈ ਦਿਲ-ਖਿੱਚਵੇਂ ਇਨਾਮ ਹਨ। ਦੀਵਾਲੀ ਬੰਪਰ ਦਾ ਡਰਾਅ 18 ਨਵੰਬਰ, 2020 ਨੂੰ ਕੱਢਿਆ ਜਾਵੇਗਾ ਅਤੇ ਇਕ ਟਿਕਟ ਦੀ ਕੀਮਤ 250 ਰੁਪਏ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੁੰਗਾਰੇ ਤੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ ਦੀਵਾਲੀ ਬੰਪਰ ਵਿੱਚ ਕਈ ਦਿਲ-ਟੁੰਬਵੇਂ ਇਨਾਮ ਸ਼ਾਮਲ ਕੀਤੇ ਗਏ ਹਨ ਤਾਂ ਜੋ ਜੇਤੂਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਵਿੱਚ ਹੋਰ ਵਾਧਾ ਕੀਤਾ ਜਾ ਸਕੇ।


