- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਇਆਵਤੀ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਮਿਲੇ ਤੇਜਸਵੀ
ਲਖਨਊ – ਇਸੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਨੇਤਾਵਾਂ ਦਾ ਮਿਲਣਾ-ਜੁਲਣਾ ਜਾਰੀ ਹੈ| ਮਹਾਗਠਜੋੜ ਦੀ ਏਕਤਾ ਨੂੰ ਵਧਾਉਣ ਲਈ ਪਿਛਲੇ ਕੁਝ ਦਿਨਾਂ ਵਿੱਚ ਕਈ ਤਰ੍ਹਾਂ ਦੇ ਸਮੀਕਰਨ ਸਾਹਮਣੇ ਆਏ ਹਨ| ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਨੇਤਾ ਤੇਜਸਵੀ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ| ਤੇਜਸਵੀ ਯਾਦਵ ਲਖਨਊ ਆਏ ਹੋਏ ਹਨ ਅਤੇ ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੇ ਅਖਿਲੇਸ਼ ਨਾਲ ਮੁਲਾਕਾਤ ਕੀਤੀ| ਅਖਿਲੇਸ਼ ਨਾਲ ਮੁਲਾਕਾਤ ਕਰਨ ਤੋਂ ਬਾਅਦ ਤੇਜਸਵੀ ਯਾਦਵ ਮੀਡੀਆ ਨਾਲ ਵੀ ਗੱਲ ਕਰਨਗੇ| ਆਮ ਚੋਣਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਅਤੇ ਬਿਹਾਰ ਨੂੰ ਮਹੱਤਵਪੂਰਨ ਰਾਜਾਂ ਵਿੱਚ ਗਿਣਿਆਂ ਜਾਂਦਾ ਹੈ, ਅਜਿਹੇ ਵਿੱਚ ਦੋਹਾਂ ਪ੍ਰਦੇਸ਼ ਦੇ ਮੁੱਖ ਵਿਰੋਧੀ ਨੇਤਾਵਾਂ ਦਾ ਮਿਲਣਾ ਇਕ ਨਵੇਂ ਸਮੀਕਰਨ ਨੂੰ ਹਵਾ ਦੇ ਸਕਦਾ ਹੈ| ਤੇਜਸਵੀ ਯਾਦਵ ਨੇ ਲਖਨਊ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕੀਤੀ| ਇਹ ਮੁਲਾਕਾਤ ਕਰੀਬ ਡੇਢ ਘੰਟੇ ਤੱਕ ਚੱਲੀ| ਦੱਸਿਆ ਜਾ ਰਿਹਾ ਹੈ ਕਿ ਸਪਾ-ਬਸਪਾ ਦੇ ਇਸ ਗਠਜੋੜ ਵਿੱਚ ਰਾਜਦ ਵੀ ਸ਼ਾਮਲ ਹੋ ਸਕਦੀ ਹੈ ਅਤੇ ਬਸਪਾ ਨੂੰ ਬਿਹਾਰ ਵਿੱਚ 1-2 ਸੀਟਾਂ ਦਿੱਤੀਆਂ ਜਾ ਸਕਦੀਆਂ ਹਨ| ਜ਼ਿਕਰਯੋਗ ਹੈ ਕਿ ਅਖਿਲੇਸ਼ ਯਾਦਵ ਅਤੇ ਮਾਇਆਵਤੀ ਨੇ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਨੂੰ ਦਰਕਿਨਾਰ ਕਰ ਕੇ ਗਠਜੋੜ ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਬਿਹਾਰ ਵਿੱਚ ਤੇਜਸਵੀ ਯਾਦਵ ਕਾਂਗਰਸ ਨੂੰ ਨਾਲ ਲੈ ਕੇ ਮਹਾਗਠਜੋੜ ਦੀ ਅਗਵਾਈ ਕਰ ਰਹੇ ਹਨ| ਹਾਲਾਂਕਿ ਦੋਹਾਂ ਰਾਜਾਂ ਵਿੱਚ ਇਨ੍ਹਾਂ ਦਾ ਟੀਚਾ ਭਾਰਤੀ ਜਨਤਾ ਪਾਰਟੀ ਨੂੰ ਹਰਾਉਣਾ ਹੀ ਹੈ| ਮਾਇਆਵਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਤੇਜਸਵੀ ਯਾਦਵ ਨੇ ਕਿਹਾ ਸੀ ਕਿ ਅਸੀਂ ਸਭ ਤੋਂ ਛੋਟੇ ਹਾਂ, ਇਸ ਲਈ ਸਾਰਿਆਂ ਦਾ ਆਸ਼ੀਰਵਾਦ ਲੈਣ ਆਏ ਹਾਂ| ਤੇਜਸਵੀ ਨੇ ਕਿਹਾ ਕਿ ਲਾਲੂ ਯਾਦਵ ਜੀ ਦੀ ਵੀ ਇਹੀ ਸੋਚ ਸੀ ਕਿ ਉੱਤਰ ਪ੍ਰਦੇਸ਼ ਵਿੱਚ ਵੀ ਮਹਾਗਠਜੋੜ ਹੋਵੇ, ਜੋ ਹੁਣ ਹੋ ਰਿਹਾ ਹੈ|


