- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਸ਼ਨ ‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਡੀ.ਜੀ.ਪੀ. ਨੇ ਲਗਾਏ ਬੂਟੇ
ਸੂਬੇ ‘ਚ ਪੁਲਿਸ ਨੇ ਵੱਖ ਵੱਖ ‘ਤੇ ਲਗਾਏ 50,000 ਤੋਂ ਵੱਧ ਬੂਟੇ
ਚੰਡੀਗੜ – ਵਾਤਾਵਰਣ ਨੂੰ ਹਰਾ-ਭਰਾ ਤੇ ਸਾਫ਼-ਸੁਥਰਾ ਰੱਖਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਅੱਜ ਪੂਰੇ ਸੂਬੇ ਵਿੱਚ ਪੁਲਿਸ ਨਾਲ ਸਬੰਧਿਤ ਜ਼ਮੀਨਾਂ ਉੱਤੇ 50,000 ਤੋਂ ਵੱਧ ਬੂਟੇ ਲਗਾ ਕੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸੀਨੀਅਰ ਜ਼ਿਲਾ ਪੁਲਿਸ ਅਧਿਕਾਰੀਆਂ ਨੇ ਇਹ ਬੂਟੇ ਪੰਜਾਬ ਆਰਮਡ ਪੁਲਿਸ (ਪੀ. ਏ. ਪੀ.), ਇੰਡੀਅਨ ਰਿਜ਼ਰਵ ਬਟਾਲੀਅਨ (ਆਈ.ਆਰ.ਬੀ.), ਪੁਲਿਸ ਥਾਣਿਆਂ/ਪੁਲਿਸ ਚੌਂਕੀਆਂ/ਪੁਲਿਸ ਲਾਇਨਜ਼ ਆਦਿ ਥਾਂਵਾਂ ‘ਤੇ ਲਾਏ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਅਤੇ ਪੁਲਿਸ ਹੈੱਡ ਕੁਆਰਟਰ ਵਿਖੇ ਤਾਇਨਾਤ ਹੋਰ ਉੱਚ ਅਧਿਕਾਰੀਆਂ ਨੇ ਅੱਜ ਪੁਲਿਸ ਹੈੱਡਕੁਆਟਰ ਵਿਖੇ ਬੂਟੇ ਲਾਏ। ਇਸ ਮੌਕੇ ਸ੍ਰੀ ਅਰੋੜਾ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਜਿਲਿਆਂ ਦੇ ਪੁਲਿਸ ਮੁਖੀਆਂ, ਕਮਿਸ਼ਨਰੇਟ ਅਫ਼ਸਰਾਂ ਨੂੰ ਇਹ ਤਾਕੀਦ ਕੀਤੀ ਗਈ ਹੈ ਕਿ ਉਹ ਪੁਲਿਸ ਵਿਭਾਗ ਨਾਲ ਸਬੰਧਿਤ ਹਰ ਰੈਂਕ ਦੇ ਅਧਿਕਾਰੀ ਤੇ ਕਰਮਚਾਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੇ ‘ਤੰਦਰੁਸਤ ਪੰਜਾਬ’ ਮਿਸ਼ਨ ਵਿੱਚ ਬਣਦਾ ਯੋਗਦਾਨ ਪਾਉਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸੂਬੇ ਵਿੱਚ ਪੁਲਿਸ ਨਾਲ ਸਬੰਧਿਤ ਵੱਖ-ਵੱਖ ਥਾਂਵਾਂ ‘ਤੇ ਰੁੱਖ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਡੀ.ਜੀ.ਪੀ. ਅਰੋੜਾ ਨੇ ਦੱਸਿਆ ਕਿ ਹਾਲ ਵਿੱਚ ਪੰਜਾਬ ਇੰਡੀਅਨ ਪੁਲਿਸ ਆਫ਼ੀਸਰਜ਼ ਵਾਈਵਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ ਦੌਰਾਨ ਏ.ਆਈ.ਜੀ. ਖੁਫ਼ੀਆ ਪੰਜਾਬ ਧਰੁਮਨ ਨਿੰਬਲੇ ਦੀ ਪਤਨੀ ਸ਼ਵੇਤਾ ਧਰੁਮਨ ਨਿੰਬਲੇ ਵੱਲੋਂ ਦਿੱਤੇ ਇੱਕ ਸੁਝਾਅ ਤਹਿਤ ਪੁਲਿਸ ਵੱਲੋਂ ਰੁੱਖ ਲਾਉਣ ਦੀ ਇਹ ਮੁਹਿੰਮ ਆਰੰਭੀ ਗਈ ਹੈ। ਉਹਨਾਂ ਕਿਹਾ ਕਿ ਸੂਬੇ ਦਾ ਪੁਲਿਸ ਵਿਭਾਗ ਇਸ ਉਸਾਰੂ ਸੁਝਾਅ ਅਤੇ ਵਾਤਾਵਰਣ ਪ੍ਰਤੀ ਦਰਸਾਈ ਸੰਵੇਦਨਸ਼ੀਲਤਾ ਤੇ ਸੁਹਿਰਦਤਾ ਦੀ ਸ਼ਲਾਘਾ ਕਰਦਾ ਹੈ। ਉਹਨਾਂ ਇਹ ਵੀ ਕਿਹਾ ਪੁਲਿਸ ਮੁਲਾਜ਼ਮਾਂ ਜਾਂ ਉਹਨਾਂ ਦੇ ਪਰਿਵਾਰਾਂ ਵੱਲੋਂ ਸਮਾਜਿਕ ਮੁੱਦਿਆਂ ‘ਤੇ ਦਿੱਤਾ ਕਿਸੇ ਵੀ ਉਸਾਰੂ ਅਤੇ ਲਾਹੇਵੰਦ ਸੁਝਾਅ ਦਾ ਵਿਭਾਗ ਵੱਲੋਂ ਸਵਾਗਤ ਕੀਤਾ ਜਾਵੇਗਾ।


