- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਸ਼ੱਰਫ ਦੀ ਤਬੀਅਤ ਵਿਗੜੀ, ਦੁਬਈ ਹਸਪਤਾਲ ਚ ਭਰਤੀ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਤਬੀਅਤ ਸੋਮਵਾਰ ਨੂੰ ਅਚਾਨਕ ਵਿਗੜ ਗਈ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੈਡੀਕਲ ਰਿਪੋਰਟ ਮੁਤਾਬਕ ਮੁਸ਼ੱਰਫ ਕਿਸੇ ਗੰਭੀਰ ਬੀਮਾਰੀ ਨਾਲ ਪੀੜਤ ਹਨ। ਪਾਕਿਸਤਾਨੀ ਚੈਨਲਾਂ ਦੀ ਰਿਪੋਰਟ ਮੁਤਾਬਕ 75 ਸਾਲਾ ਮੁਸ਼ੱਰਫ ਨੂੰ ਦਿਲ ਸਬੰਧੀ ਮੁਸ਼ਕਲ ਹੋਈ ਅਤੇ ਉਨ੍ਹਾਂ ਦਾ ਬੀ.ਪੀ. ਵੀ ਕਾਫੀ ਵਧਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਸ਼ਰੱਫ ਅਮੀਲਾਇਡੋਸਿਸ ਜਿਹੀ ਗੰਭੀਰ ਬੀਮਾਰੀ ਨਾਲ ਪੀੜਤ ਹਨ, ਜਿਸ ਦਾ ਇਲਾਜ ਚੱਲ ਰਿਹਾ ਹੈ। ਮੁਸ਼ੱਰਫ ਦੀ ਬੀਮਾਰੀ ਬਾਰੇ ਪਿਛਲੇ ਸਾਲ ਅਕਤੂਬਰ ਵਿਚ ਪਤਾ ਚੱਲਿਆ ਸੀ, ਜਿਸ ਦੇ ਇਲਾਜ ਲਈ ਉਨ੍ਹਾਂ ਨੂੰ ਹਰੇਕ 3 ਮਹੀਨੇ ਬਾਅਦ ਲੰਡਨ ਜਾਣਾ ਪੈਂਦਾ ਹੈ। ਉਹ ਲਗਾਤਾਰ ਕਮਜ਼ੋਰ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਤੁਰਨ-ਫਿਰਨ ਵਿਚ ਵਿਚ ਕਾਫੀ ਮੁਸ਼ਕਲ ਹੋ ਰਹੀ ਹੈ। ਫਿਲਹਾਲ ਉਨ੍ਹਾਂ ਦੀ ਬੀਮਾਰੀ ਸੰਬੰਧੀ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।ਇੱਥੇ ਦੱਸਣਯੋਗ ਹੈ ਕਿ ਮੁਸ਼ੱਰਫ ਮਾਰਚ 2016 ਤੋਂ ਦੁਬਈ ਵਿਚ ਰਹਿ ਰਹੇ ਹਨ, ਉਨ੍ਹਾਂ ‘ਤੇ 2007 ਵਿਚ ਸੰਵਿਧਾਨ ਨੂੰ ਮੁਲਤਵੀ ਕਰਨ ਦੇ ਇਕ ਮਾਮਲੇ ਵਿਚ ਰਾਜਧ੍ਰੋਹ ਦੇ ਦੋਸ਼ ਲਗਾਏ ਗਏ ਹਨ, ਸਾਲ 2014 ਵਿਚ ਇਸ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਮੰਨਿਆ ਹੈ।


