- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੰਬਈ ਇੰਡੀਅਨਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ 46 ਦੌੜਾਂ ਨਾਲ ਹਰਾਇਆ
ਚੇਨੱਈ – ਮੁੰਬਈ ਇੰਡੀਅਨਜ਼ ਨੇ ਇੱਥੇ ਚੇਨੱਈ ਸੁਪਰ ਕਿੰਗਜ਼ ਨੂੰ ਅੱਜ ਆਈਪਐਲ ਦੇ ਮੈਚ ਵਿੱਚ 46 ਦੌੜਾਂ ਦੇ ਨਾਲ ਹਰਾ ਦਿੱਤਾ। ਮਹਿੰਦਰ ਸਿੰਘ ਧੋਨੀ ਤੋਂ ਬਿਨਾਂ ਖੇਡ ਰਹੀ ਚੇਨੱਈ 17.4 ਓਵਰਾਂ ਵਿੱਚ 156 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਹੋਈ 109 ਦੌੜਾਂ ਬਣਾ ਕੇ ਆਉੂਟ ਹੋ ਗਈ। ਚੇਨੱਈ ਵੱਲੋਂ ਮੁਰਲੀ ਵਿਜੈ ਨੇ 38 ਦੌੜਾਂ ਦਾ ਯੋਗਦਾਨ ਦਿੱਤਾ ਜਦੋਂ ਕਿ ਮੁੰਬਈ ਵੱਲੋਂ ਲਾਸ਼ਿਤ ਮਾਲਿੰਗਾ ਨੇ ਚਾਰ ਵਿਕਟਾਂ ਲਈਆਂ। ਰੋਹਿਤ ਸ਼ਰਮਾ ਦੇ ਨੀਮ ਸੈਂਕੜੇ ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਚਾਰ ਵਿਕਟਾਂ ’ਤੇ 155 ਦੌੜਾਂ ਬਣਾਈਆਂ। ਰੋਹਿਤ ਨੇ 48 ਗੇਂਦਾਂ ’ਤੇ 67 ਦੌੜਾਂ ਦੀ ਪਾਰੀ ਖੇਡੀ। ਰੋਹਿਤ ਨੇ ਇਸ ਦੌਰਾਨ ਇਰਵਿਨ ਲੂਈਸ (32 ਦੌੜਾਂ) ਨਾਲ ਤੀਜੀ ਵਿਕਟ ਲਈ 75 ਦੌੜਾਂ ਦੀ ਭਾਈਵਾਲੀ ਕੀਤੀ। ਹਾਲਾਂਕਿ ਚੇਨੱਈ ਦੇ ਗੇਂਦਬਾਜ਼ਾਂ ਖ਼ਾਸ ਕਰਕੇ ਸਪਿੰਨਰਾਂ ਨੇ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਨਹੀਂ ਖੇਡਣ ਦਿੱਤਾ। ਖੱਬੇ ਹੱਥ ਦਾ ਸਪਿੰਨਰ ਮਿਸ਼ੇਲ ਸੈਂਟਨਰ ਮੁੰਬਈ ਦਾ ਸਭ ਤੋਂ ਸਫਲ ਗੇਂਦਬਾਜ਼ ਰਿਹਾ। ਉਸ ਨੇ ਚਾਰ ਓਵਰਾਂ ਵਿੱਚ 13 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਮਰਾਨ ਤਾਹਿਰ ਅਤੇ ਦੀਪਕ ਚਾਹੜ ਨੇ ਇੱਕ-ਇੱਕ ਵਿਕਟ ਲਈ। ਮਹਿੰਦਰ ਸਿੰਘ ਧੋਨੀ ਬੁਖ਼ਾਰ ਕਾਰਨ ਦੂਜਾ ਮੈਚ ਨਹੀਂ ਖੇਡ ਸਕਿਆ, ਜਦਕਿ ਰਵਿੰਦਰ ਜਡੇਜਾ 2012 ਵਿੱਚ ਚੇਨੱਈ ਨਾਲ ਜੁੜਨ ਮਗਰੋਂ ਪਹਿਲੀ ਵਾਰ ਮੈਦਾਨ ਵਿੱਚ ਨਹੀਂ ਆਇਆ। ਧੋਨੀ ਦੀ ਗ਼ੈਰ-ਮੌਜੂਦਗੀ ਵਿੱਚ ਸੁਰੇਸ਼ ਰੈਣਾ ਨੇ ਟੀਮ ਦੀ ਕਮਾਨ ਸੰਭਾਲੀ।


