- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੰਬਈ ਇੰਡੀਅਨਜ਼ ਪ੍ਰੀਮੀਅਰ ਲੀਗ ਦੇ ਫਾਈਨਲ ’ਚ
ਚੇਨੱਈ – ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਪਹਿਲੇ ਕੁਆਲੀਫਾਇਰ ਵਿਚ ਅੱਜ ਇੱਥੇ ਚੇਨੱਈ ਸੁਪਰਕਿੰਗਜ਼ ਨੂੰ ਛੇ ਵਿਕਟਾਂ ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਮੁੰਬਈ ਇੰਡੀਅਨਜ਼ ਵੱਲੋਂ ਸੂਰਿਆ ਕੁਮਾਰ ਯਾਦਵ ਨੇ ਨਾਬਾਦ 71, ਇਸ਼ਾਨ ਕਿਸ਼ਨ ਨੇ 28, ਰੋਹਿਤ ਸ਼ਰਮਾ ਨੇ ਚਾਰ, ਕਵਿੰਟਨ ਡੀਕਾਕ ਨੇ ਅੱਠ ਤੇ ਹਾਰਦਿਕ ਪਾਂਡਿਆ ਨੇ ਨਾਬਾਦ 13 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਸਪਿੰਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਚੇਨੱਈ ਸੁਪਰਕਿੰਗਜ਼ ਨੂੰ ਚਾਰ ਵਿਕਟਾਂ ’ਤੇ 131 ਦੌੜਾਂ ਹੀ ਬਣਾਉਣ ਦਿੱਤੀਆਂ। ਚੇਨੱਈ ਨੇ ਰਾਹੁਲ ਚਾਹੜ (14 ਦੌੜਾਂ ਦੇ ਕੇ ਦੋ ਵਿਕਟਾਂ) ਅਤੇ ਜੈਅੰਤ ਯਾਦਵ (25 ਦੌੜਾਂ ਦੇ ਕੇ ਇੱਕ ਵਿਕਟ) ਦੀ ਫ਼ਿਰਕੀ ਸਾਹਮਣੇ ਲਗਾਤਾਰ ਵਿਕਟਾਂ ਗੁਆਈਆਂ। ਮੇਜ਼ਬਾਨ ਟੀਮ ਵੱਲੋਂ ਅੰਬਾਤੀ ਰਾਇਡੂ ਨੇ 37 ਗੇਂਦਾਂ ਵਿੱਚ ਤਿੰਨ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ ਨਾਬਾਦ 42 ਦੌੜਾਂ ਬਣਾਈਆਂ। ਉਸ ਨੇ ਕਪਤਾਨ ਮਹਿੰਦਰ ਸਿੰਘ ਧੋਨੀ (29 ਗੇਂਦਾਂ ਵਿੱਚ ਨਾਬਾਦ 37 ਦੌੜਾਂ, ਤਿੰਨ ਛੱਕੇ) ਨਾਲ ਪੰਜਵੀਂ ਵਿਕਟ ਲਈ 66 ਦੌੜਾਂ ਦੀ ਭਾਈਵਾਲੀ ਕਰਕੇ ਟੀਮ ਨੂੰ ਟੀਚਾ ਦੇਣ ਯੋਗ ਸਕੋਰ ਤੱਕ ਪਹੁੰਚਾਇਆ। ਇਨ੍ਹਾਂ ਦੋਵਾਂ ਤੋਂ ਇਲਾਵਾ ਮੁਰਲੀ ਵਿਜੈ (26 ਦੌੜਾਂ) ਹੀ 20 ਦੌੜਾਂ ਦੇ ਅੰਕੜੇ ਨੂੰ ਪਾਰ ਕਰ ਸਕਿਆ।


