- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੰਬਈ ਹਮਲੇ ਦੀ 11ਵੀਂ ਬਰਸੀ ਤੇ ਦਵਿੰਦਰ ਫੜਨਵੀਸ ਵਲੋਂ ਸ਼ਰਧਾਂਜਲੀ
ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਅੱਜ 26/11 ਹਮਲੇ ਦੀ 11ਵੀਂ ਬਰਸੀ ਤੇ ਹਮਲੇ ਵਿਚ ਮਾਰੇ ਗਏ 166 ਵਿਅਕਤੀਆਂ ਨੂੰ ਸ਼ਰਧਾਂਜਲੀ ਦਿੱਤੀ| ਮੁੰਬਈ ਹਮਲੇ ਦੀ 11ਵੀਂ ਬਰਸੀ ਤੇ ਦੱਖਣੀ ਮੁੰਬਈ ਦੇ ਮਰੀਨ ਲਾਇਨਜ਼ ਇਲਾਕੇ ਵਿਚ ਪੁਲਸ ਸਮਾਰਕ ਸਥਲ ਤੇ ਆਯੋਜਿਤ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਸ਼ਿਰਕਤ ਕੀਤੀ| ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ, ਮੁੱਖ ਸਕੱਤਰ ਅਜੋਯ ਮਹਿਤਾ, ਪੁਲੀਸ ਜਨਰਲ ਡਾਇਰੈਕਟਰ ਸੁਬੋਧ ਕੁਮਾਰ ਜਾਇਸਵਾਲ, ਮੁੰਬਈ ਪੁਲੀਸ ਕਮਿਸ਼ਨਰ ਸੰਜੇ ਬਾਵਰੇ ਅਤੇ ਹੋਰ ਪੁਲਸ ਅਧਿਕਾਰੀ ਸਮੇਤ ਸ਼ਹੀਦਾਂ ਦੇ ਪਰਿਵਾਰ ਵੀ ਮੌਜੂਦ ਸਨ| ਮੁੱਖ ਮੰਤਰੀ ਨੇ ਟਵਿੱਟਰ ਤੇ ਮੁੰਬਈ ਹਮਲੇ ਤੇ ਇਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ, ”ਫੌਜ, ਪੁਲੀਸ ਦੇ ਨਾਲ ਆਓ ਸਾਰੇ ਮਿਲ ਕੇ ਦੇਸ਼ ਦੀ ਸੁਰੱਖਿਆ ਹੇਠ ਆਪਣਾ ਯੋਗਦਾਨ ਦਿਉ|”ਜ਼ਿਕਰਯੋਗ ਹੈ ਕਿ ਪਾਕਿਸਤਾਨ ਤੋਂ ਆਏ ਭਾਰੀ ਹਥਿਆਰਾਂ ਨਾਲ ਲੈਸ 10 ਅੱਤਵਾਦੀਆਂ ਵਲੋਂ ਮੁੰਬਈ ਵਿੱਚ 26 ਨਵੰਬਰ 2008 ਨੂੰ ਕੀਤੇ ਗਏ ਭਿਆਨਕ ਹਮਲੇ ਵਿੱਚ ਸੁਰੱਖਿਆ ਕਰਮਚਾਰੀਆਂ ਅਤੇ ਵਿਦੇਸ਼ੀਆਂ ਸਮੇਤ 166 ਲੋਕਾਂ ਦੀ ਜਾਨ ਚੱਲੀ ਗਈ ਸੀ ਅਤੇ 300 ਤੋਂ ਵਧ ਲੋਕ ਜ਼ਖਮੀ ਹੋਏ ਸਨ| ਬਾਵਰੇ ਨੇ ਕਿਹਾ ਸੀ ਕਿ ਸ਼ਹਿਰ ਦੀ ਪੁਲੀਸ 26/11 ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਅੱਤਵਾਦ ਨਾਲ ਨਜਿੱਠਣ ਲਈ ਆਪਣੇ ਲੋਕਾਂ ਅਤੇ ਤੁਰੰਤ ਕਾਰਵਾਈ ਟੀਮਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ|


