- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਚੋਟੀ ਦੇ ਸਨਅਤਕਾਰਾਂ ਨਾਲ ਮੁਲਾਕਾਤ
ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੀ.ਐਲ.ਯੂ. ’ਚ ਬਦਲਾਅ ਦਾ ਭਰੋਸਾ
ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਨਅਤੀ ਦਿੱਗਜ਼ਾਂ ਨੂੰ ਭਰੋਸਾ ਦਿੱਤਾ ਕਿ ਭੌਂ ਦੀ ਵਰਤੋਂ ਦੇ ਮੰਤਵ ਵਿੱਚ ਤਬਦੀਲੀ (ਸੀ.ਐਲ.ਯੂ) ’ਚ ਬਦਲਾਅ ਕਰਨ ਲਈ ਇਜ਼ਾਜਤ ਦੇਣ ਵਾਸਤੇ ਮੌਜੂਦਾ ਉਦਯੋਗਿਕ ਨੀਤੀ ਦੀ ਸਮੀਖਿਆ ਕਰਨਗੇ ਤਾਂ ਜੋ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।ਮੁੱਖ ਮੰਤਰੀ ਨੇ ਇਹ ਭਰੋਸਾ ਭਾਰਤੀ ਉਦਯੋਗ ਦੇ ਚੋਟੀ ਦੇ ਸਨਅਤਕਾਰਾਂ ਨਾਲ ਵੱਖ-ਵੱਖ ਤੌਰ ’ਤੇ ਕੀਤੀਆਂ ਮੀਟਿੰਗਾਂ ਦੌਰਾਨ ਦਿੱਤਾ। ਮੁੱਖ ਮੰਤਰੀ ਨੇ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਅਤੇ ਹੋਰ ਨਿਵੇਸ਼ ਲਿਆਉਣ ਲਈ ਸਨਅਤਕਾਰਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਵਾਲਮਾਰਟ ਇੰਡੀਆ ਪ੍ਰਾਈਵੇਟ ਲਿਮਟਡ ਦੇ ਮੁਖੀ ਅਤੇ ਸੀ.ਈ.ਓ. ਿਸ਼ ਅਈਅਰ ਅਤੇ ਚੀਫ ਕਾਰਪੋਰੇਟ ਅਫੇਅਰਜ਼ ਆਫੀਸਰ ਰਜਨੀਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਇਸੇ ਮਗਰੋਂ ਮੁੱਖ ਮੰਤਰੀ ਨੇ ਮੈਕਸ ਹੈਲਥਕੇਅਰ ਦੇ ਸੀ.ਈ.ਓ. ਅਤੇ ਐਮ.ਡੀ. ਰਾਜੀਤ ਮਹਿਤਾ ਨਾਲ ਵੀ ਮੀਟਿੰਗ ਕੀਤੀ। ਇਸੇ ਤਰਾਂ ਮੁੱਖ ਮੰਤਰੀ ਨੇ ਸ਼ਾਹੀ ਐਕਸਪੋਰਟ ਪ੍ਰਾਈਵੇਟ ਲਿਮਟਡ ਦੇ ਐਮ.ਡੀ. ਹਰੀਸ਼ ਅਹੁਜਾ ਅਤੇ ਰੈਡੀਸਨ ਹੋਟਲ ਦੇ ਗਰੁੱਪ ਚੇਅਰਮੈਨ ਐਮਰੀਟਸ ਅਤੇ ਪ੍ਰਮੁੱਖ ਸਲਾਹਕਾਰ ਦੱਖਣੀ ਏਸ਼ੀਆ ਕੇ.ਬੀ. ਕਾਚਰੂ ਨਾਲ ਵੀ ਮੀਟਿੰਗਾਂ ਕੀਤੀਆਂ। ਸੀ.ਆਈ.ਆਈ ਅਤੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਵੱਲੋਂ ਮੁੱਖ ਮੰਤਰੀ ਨਾਲ ਸਨਅਤੀ ਦਿੱਗਜਾਂ ਦੇ ਕਰਵਾਏ ਜਾਣ ਵਾਲੇ ਇਕ ਦਿਨਾਂ ਵਾਰਤਾਲਾਪ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗਾਂ ਹੋਈਆਂ। ਇਹ ਸੈਸ਼ਨ ਭਲਕੇ ਨਵੀਂ ਦਿੱਲੀ ਵਿਖੇ ਹੋਣਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਨਅਤਕਾਰਾਂ ਨੂੰ ਦੱਸਿਆ ਕਿ ਸਨਅਤੀ ਘਰਾਣਿਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਨੂੰ ਯਕੀਨੀ ਬਣਾਉਣ ਲਈ ਉਨਾਂ ਦੀ ਸਰਕਾਰ ਨੇ ਵੱਖ-ਵੱਖ ਰਿਆਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉਦਯੋਗ ਦੀਆਂ ਵਿਸ਼ੇਸ਼ ਚਿੰਤਾਵਾਂ ਨੂੰ ਦੂਰ ਕਰਨ ਲਈ ਲੋੜ ਪੈਣ ’ਤੇ ਨਵੀਂ ਉਦਯੋਗਿਕ ਨੀਤੀ ਦੀ ਵੀ ਸਮੀਖਿਆ ਕਰਨ ਦਾ ਵਾਅਦਾ ਕੀਤਾ।
ਵਾਲਮਾਰਟ ਕੰਪਨੀ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਦੌਰਾਨ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਕੰਪਨੀ ਨੂੰ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਦਾਇਰਾ ਹੋਰ ਵਿਸ਼ਾਲ ਬਣਾਉਣ ਲਈ ਸੀ.ਐਲ.ਯੂ. ਤਬਦੀਲੀ ਨੂੰ ਵਿਚਾਰੇਗੀ। ਇਸ ਕੰਪਨੀ ਨੇ ਸਾਲ 2009 ਵਿੱਚ ਆਪਣਾ ਪਹਿਲਾ ਸਟੋਰ ਸੂਬੇ ਵਿੱਚ ਸਥਾਪਤ ਕੀਤਾ ਸੀ। ਮੁੱਖ ਮੰਤਰੀ ਨੇ ਪੰਜਾਬ ਵਿੱਚ ਕੰਪਨੀ ਨੂੰ ਆਪਣਾ ਕਾਰੋਬਾਰ ਵਧਾਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰ ਨੂੰ ਸੁਖਾਲਾ ਬਣਾਉਣ ਲਈ ਉਨਾਂ ਦੀ ਸਰਕਾਰ ਵੱਲੋਂ ਨਵੀਂ ਉਦਯੋਗਿਕ ਨੀਤੀ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਜੇਕਰ ਉਦਯੋਗ ਦੀਆਂ ਵੱਡੀਆਂ ਚਿੰਤਾਵਾਂ ਦੂਰ ਕਰਨ ਲਈ ਨੀਤੀ ਵਿੱਚ ਸੋਧ ਦੀ ਲੋੜ ਹੋਈ ਤਾਂ ਉਹ ਇਸ ਲਈ ਤਿਆਰ ਹਨ। ਵਾਲਮਾਰਟ ਦੇ ਨਮਾਇੰਦਿਆਂ ਨੇ ਅਗਲੇ 3-4 ਸਾਲਾਂ ਵਿੱਚ ਪੰਜਾਬ ’ਚ 10-12 ਨਵੇਂ ਸਟੋਰ ਖੋਲਣ ਲਈ ਇੱਛਾ ਪ੍ਰਗਟਾਈ ਹੈ ਅਤੇ ਦੋ ਸਟੋਰ ਪਟਿਆਲਾ ਅਤੇ ਮੁਹਾਲੀ ਵਿੱਚ ਸਥਾਪਤ ਕੀਤੇ ਜਾਣ ਦੀ ਸੰਭਾਵਨਾ ਹੈ। ਕੰਪਨੀ ਦੇ ਨੁਮਾਇੰਦਿਆਂ ਨੇ ਮੁੰਬਈ ਵਿੱਚ ਸਥਾਪਤ ਕੀਤੇ ‘ਡਾਰਕ ਸਟੋਰ’ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਅਜਿਹਾ ‘ਡਾਰਕ ਸਟੋਰ’ ਖੋਲਣ ਵਿੱਚ ਦਿਲਚਸਪੀ ਦਿਖਾਈ। ਡਾਰਕ ਸਟੋਰ ਦੀ ਰੂਪ ਰੇਖਾ ਨੇੜ-ਤੇੜ ਦੇ ਕਰਿਆਨਾ ਸਟੋਰਾਂ ਨੂੰ ਸਿੱਧੇ ਤੌਰ ’ਤੇ ਅਤੇ ਹੋਰ ਬੀ-ਟੂ-ਬੀ ਗਾਹਕਾਂ ਨੂੰ ਆਨ ਲਾਈਨ ਆਰਡਰ ਰਾਹੀਂ ਸੇਵਾ ਮੁਹੱਈਆ ਕਰਵਾਉਣ ਲਈ ਉਲੀਕੀ ਗਈ ਹੈ। ਪੰਜਾਬ ਵਿੱਚ ਕੰਪਨੀ ਦੇ ਕਾਰੋਬਾਰ ’ਚ ਜੁਟੀਆਂ ਮਹਿਲਾਵਾਂ ਦੀ ਸ਼ਲਾਘਾ ਕਰਦਿਆਂ ਵਾਲਮਾਰਟ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਨਾਂ ਦੇ ਹਰੇਕ ਸਟੋਰ ਵਿੱਚ ਮਹਿਲਾਵਾਂ ਸਮੇਤ 250 ਵਿਅਕਤੀਆਂ ਨੂੰ ਸਿੱਧੇ ਤੌਰ ’ਤੇ ਅਤੇ 2000 ਵਿਅਕਤੀਆਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਮੈਕਸ ਹੈਲਥਕੇਅਰ ਦੇ ਸੀ.ਈ.ਓ ਅਤੇ ਐਮ.ਡੀ. ਨਾਲ ਵਿਚਾਰ ਚਰਚਾ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਸਿਹਤ ਸੰਭਾਲ ਨੂੰ ਪ੍ਰਮੁੱਖ ਖੇਤਰ ਮੰਨਿਆ ਹੈ ਅਤੇ ਸਰਕਾਰ ਸੂਬੇ ਵਿੱਚ ਸਿਹਤ ਸੰਭਾਲ ਦੀਆਂ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਦੀ ਇੱਛੁਕ ਹੈ। ਸ੍ਰੀ ਮਹਿਤਾ ਨੇ ਦੱਸਿਆ ਕਿ ਉਨਾਂ ਦੀ ਕੰਪਨੀ ਬਠਿੰਡਾ ਵਿੱਚ ਇੱਕ ਮੈਡੀਕਲ ਕਾਲਜ ਖੋਲਣ ਦੀ ਇੱਛਾ ਰੱਖਦੀ ਹੈ ਅਤੇ ਕੰਪਨੀ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਲਈ ਲੋੜੀਂਦੀ ਮਾਨਵੀ ਸ਼ਕਤੀ ਨੂੰ ਸਿਖਲਾਈ ਦੇਣ ਵਿੱਚ ਸੂਬਾ ਸਰਕਾਰ ਦੇ ਯਤਨਾਂ ਲਈ ਆਪਣਾ ਪੂਰਾ ਸਹਿਯੋਗ ਦੇਵੇਗੀ।
ਮੁੱਖ ਮੰਤਰੀ ਨੇ ਮੁਹਾਲੀ ਵਿਖੇ ਸਥਿਤ ਮੈਕਸ ਹਸਪਤਾਲ ਦੀ ਪਾਰਕਿੰਗ ਦੀ ਜਗਾ ਢੁੱਕਵੀਂ ਨਾ ਹੋਣ ਦੇ ਮਸਲੇ ਨੂੰ ਹੱਲ ਕਰਵਾਉਣ ਦਾ ਵਾਅਦਾ ਕੀਤਾ ਕਿਉਂ ਜੋ ਇਸ ਮਸਲੇ ਕਰਕੇ ਹਸਪਤਾਲ ਦੀ ਸਮਰਥਾ 200 ਬਿਸਤਰਿਆਂ ਤੋਂ ਵਧਾ ਕੇ 300 ਬਿਸਤਰੇ ਕਰਨ ਦਾ ਕੰਮ ਰੁਕਿਆ ਹੋਇਆ ਹੈ। ਸ੍ਰੀ ਮਹਿਤਾ ਨੇ ਦੱਸਿਆ ਕਿ ਕੰਪਨੀ ਵੱਲੋਂ ਹਸਪਤਾਲ ਦੇ ਨੇੜੇ ਪਾਰਕਿੰਗ ਲਈ ਜ਼ਮੀਨ ਖਰੀਦਣ ਜਾਂ ਸਿਵਲ ਹਸਪਤਾਲ ਦੀ ਜ਼ਮੀਨ ਲੀਜ਼ ’ਤੇ ਲੈਣ ਦੀ ਪੇਸ਼ਕਸ਼ ਪਹਿਲਾਂ ਹੀ ਕੀਤੀ ਹੋਈ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਹੀ ਐਕਸਪੋਰਟਸ ਨਾਲ ਗੱਲਬਾਤ ਦੌਰਾਨ ਸੂਬਾ ਸਰਕਾਰ ਵੱਲੋਂ ਕੱਪੜਾ ਉਦਯੋਗ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਯਮਾਂ ਦੀ ਤਬਦੀਲੀ ਲਈ ਸਰਕਾਰੀ ਵੱਲੋਂ ਲਏ ਜਾ ਰਹੇ ਮਿਆਰੀ ਫੈਸਲਿਆਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਲਿਆਉਣ-ਲਿਜਾਣ ਲਈ ਵਰਤੀਆਂ ਜਾਂਦੀਆਂ ਬੱਸਾਂ ’ਤੇ ਕਰ ਦੀ ਛੋਟ, ਉਦਯੋਗਿਕ ਯੂਨਿਟਾਂ 24*7 ਕੰਮਕਾਜ ਲਈ ਤਿੰਨ ਸ਼ਿਫਟਾਂ ਵਿੱਚ ਕੰਮ ਕਰਨ ਲਈ ਫੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਫਲੋਰ ਏਰੀਆ ਰੇਸ਼ੋ (ਐਫ.ਏ.ਆਰ) ਖਾਤਰ ਜ਼ੋਨ ਪ੍ਰਣਾਲੀ ਨੂੰ ਹੋਰ ਉਸਾਰੂ ਬਣਾਇਆ ਜਾਵੇਗਾ। ਮਹਿਲਾ ਮੁਲਾਜ਼ਮਾਂ ਲਈ ਉਦਯੋਗਿਕ ਯੂਨਿਟਾਂ ਵਿੱਚ ਰਾਤ ਦੀਆਂ ਸ਼ਿਫਟਾਂ ਵਿੱਚ ਕੰਮਕਾਜ ਦੇ ਮੌਕੇ ਸਿਰਜਣ ਲਈ ਮਹਿਲਾ ਮੁਲਾਜ਼ਮਾਂ ਦੀ ਸੁਰੱਖਿਆ ਦੇ ਵਿਸ਼ੇਸ਼ ਪ੍ਰਾਵਧਾਨ ਕਰਨ ਦੇ ਨਾਲ ਨਾਲ ਹੋਰ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਣਗੇ।ਮੁੱਖ ਮੰਤਰੀ ਵੱਲੋਂ ਸ੍ਰੀ ਕਾਚਰੂ ਨਾਲ ਮੁਲਾਕਾਤ ਦੌਰਾਨ ਪ੍ਰਾਹੁਣਚਾਰੀ ਖੇਤਰ ਨੂੰ ਵਿਸ਼ੇਸ਼ ਤਵੱਜੋਂ ਦਿੰਦਿਆਂ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਵਿੱਚ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਛੋਟਾਂ ਬਾਰੇ ਜਾਣਕਾਰੀ ਦਿੱਤੀ ਗਈ। ਪੰਜਾਬ ਸਰਕਾਰ ਸੈਰ ਸਪਾਟਾ ਅਤੇ ਪ੍ਰਾਹੁਣਚਾਰੀ ਉਦਯੋਗ ਲਈ ਮਨੋਰੰਜਨ ਕਰ ਤੋਂ 100 ਫੀਸਦੀ ਛੋਟ ਲਈ ਵਿਚਾਰ ਕੀਤਾ ਜਾ ਰਿਹਾ ।ਮੁੱਖ ਮੰਤਰੀ ਨੂੰ ਜਾਣੰ ਕਰਵਾਇਆ ਕਿ ਗਰੁੱਪ ਵੱਲੋਂ ਗਰੁੱਪ ਵੱਲੋਂ 2022 ਤੱਕ ਭਾਰਤ ਵਿੱਚ ਹੋਟਲਾਂ ਦੀ ਗਿਣਤੀ 200 ਕਰਨ ਦੀ ਯੋਜਨਾ ਹੈ ਜਿਸ ਤਹਿਤ 10 ਹਜ਼ਾਰ ਹੋਰ ਮੁਲਾਜ਼ਮਾਂ ਦਾ ਵਾਧਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮੌਕੇ ਪੰਜਾਬ ਵਿੱਚ ਇਸ ਗਰੁੱਪ ਦੇ 10 ਹੋਟਲ ਹਨ ਅਤੇ ਮੁਹਾਲੀ ਵਿਖੇ ਲਾਈਫ ਸਟਾਈਲ ਹੋਟਲ ਉਸਾਰਿਆ ਜਾ ਰਿਹਾ ਹੈ। ਸ੍ਰੀ ਕਾਚਰੂ ਕਿਹਾ ਕਿ ਗਰੁੱਪ ਵੱਲੋਂ ਆਪਣੇ ਉਦਯੋਗ ਦਾ ਵਿਸਥਾਰ ਛੋਟੇ ਸ਼ਹਿਰਾਂ ਵਿੱਚ ਕਰਨ ਨੂੰ ਤਵੱਜੋ ਦਿੱਤੀ ਜਾ ਰਹੀ ਹੈ।


