- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਅੱਜ ਸ਼ਾਮ ਕੋਰੋਨਾ ਮਹਾਂਮਾਰੀ ਨਾਲ ਜੂਝਣ ਉਪਰੰਤ ਚੱਲ ਵੱਸੇ। ਉਹ ਆਪਣੇ ਪਿੱਛੇ ਪਤੀ, ਇਕ ਬੇਟਾ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਬੇਟਾ ਜੀਵ ਮਿਲ਼ਖਾ ਸਿੰਘ ਚੋਟੀ ਦਾ ਗੌਲਫਰ ਹੈ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਲ ਮਿਲਖਾ ਸਿੰਘ ਦੇ ਤੁਰ ਜਾਣ ਨਾਲ ਖੇਡ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਹ ਪੰਜਾਬ ਵਿੱਚ ਔਰਤਾਂ ਲਈ ਖੇਡ ਵਿਭਾਗ ਦੇ ਡਾਇਰੈਕਟਰ ਵੀ ਰਹੇ ਹਨ।ਦੁਖੀ ਪਰਿਵਾਰ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿਚ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ।


