- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 18 ਜੇ.ਏ.ਕੇ. ਆਰ.ਆਈ.ਐਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ ਸੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।ਸ਼ਹੀਦ ਨੂੰ ਸ਼ਰਧਾਂਜਲੀ ਭੇਟ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 22 ਵਰ੍ਹਿਆਂ ਦਾ ਸਿਪਾਹੀ ਸੁਖਬੀਰ ਸਿੰਘ ਇਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਰਹੇਗਾ।ਸਿਪਾਹੀ ਸੁਖਬੀਰ ਸਿੰਘ ਜੋ ਤਰਨ ਤਾਰਨ ਜ਼ਿਲੇ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਦਾ ਰਹਿਣ ਵਾਲਾ ਸੀ, ਆਪਣੇ ਪਿੱਛੇ ਪਿਤਾ ਕੁਲਵੰਤ ਸਿੰਘ, ਮਾਤਾ ਜਸਬੀਰ ਕੌ ਰ, ਵਿਆਹੁਤਾ ਭਰਾ ਕੁਲਦੀਪ ਸਿੰਘ ਅਤੇ ਦੋ ਭੈਣਾਂ ਦਵਿੰਦਰ ਕੌਰ (ਵਿਆਹੀ) ਤੇ ਕੁਲਵਿੰਦਰ ਕੌਰ (ਅਣਵਿਆਹੀ) ਛੱਡ ਗਿਆ।


