- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ ਦੀ ਮੌਤ ‘ਤੇ ਦੁੱਖ ਪ੍ਰਗਟ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਤਰਾਨਾ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਮੀਰ ਸਿੰਘ ਘੱਗਾ (65) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬੀਮਾਰੀ ਤੋਂ ਬਾਅਦ ਅੱਜ ਸ਼ਾਮ ਆਪਣੇ ਪਟਿਆਲਾ ਸਥਿਤ ਨਿਵਾਸ ਸਥਾਨ ‘ਤੇ ਆਖਰੀ ਸਾਹ ਲਿਆ। ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਹਮੀਰ ਸਿੰਘ ਘੱਗਾ ਨੂੰ ਇਕ ਨੇਕ ਸਿਆਸਤਦਾਨ ਅਤੇ ਆਮ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘੱਗਾ ਦੀ ਗਰੀਬਾਂ ਪੱਖੀ ਪਹੁੰਚ ਦੇ ਕਾਰਨ ਉਨ੍ਹਾਂ ਨੂੰ ਇਸ ਇਲਾਕੇ ਦੇ ਲੋਕਾਂ ਵੱਲੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ।ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।


