- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਵੱਲੋਂ ਲੋਕਤੰਤਰ ਸੈਨਾਨੀ ਤੇ ਉਨ੍ਹਾਂ ਦੀ ਪਤਨੀ ਨੂੰ 5 ਲੱਖ ਸਾਲਾਨਾ ਤੱਕ ਦੀ ਸਰਕਾਰੀ ਸਹਾਇਤਾ ਦਾ ਐਲਾਨ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਲੋਕਤੰਤਰ ਸੈਨਾਨੀ ਜਾਂ ਉਨਾਂ ਦੀ ਪਤਨੀ ਦੇ ਇਲਾਜ ਲਈ 5 ਲੱਖ ਰੁਪਏ ਸਲਾਨਾ ਤਕ ਦੀ ਸਰਕਾਰੀ ਸਹਾਇਤਾ ਦਾ ਐਲਾਨ ਕੀਤਾ। ਇਸ ਯੋਜਨਾ ਦੇ ਤਹਿਤ ਸਵੈ ਲੋਕਤੰਤਰ ਸੈਨਾਨੀ ਅਤੇ ਉਨਾ ਦੀ ਪਤਨੀ ਨੂੰ ਮੈਡੀਕਲ ਲਈ ਸਰਕਾਰੀ ਹਸਪਤਾਲਾਂ ਦੇ ਇਲਾਵਾ ਨਿਜੀ ਹਸਪਤਾਲਾਂ ਵਿਚ ਹੋਣ ਵਾਲੇ 5 ਲੱਖ ਰੁਪਏ ਤਕ ਦੇ ਖਰਚ ਨੂੰ ਰਾਜ ਸਰਕਾਰ ਵੱਲੋਂ ਭੁਗਤਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਉਨਾਂ ਨੇ ਕਿਹਾ ਕਿ ਲੋਕਤੰਤਰ ਸੈਨਾਨੀਆਂ ਦੇ ਪਛਾਣ ਪੱਤਰਾਂ ‘ਤੇ ਐਮਰਜੈਂਸੀ ਪੀੜਤ ਸ਼ਬਦ ਨੂੰ ਦਰੁਸਤ ਕਰ ਕੇ ਲੋਕਤੰਤਰ ਸੈਨਾਨੀ ਲਿਖਿਆ ਜਾਵੇਗਾ ਤਾਂ ਜੋ ਉਹ ਆਪਣੇ ਆਪ ਨੂੰ ਮਾਣ ਮਹਿਸੂਸ ਕਰਨ। ਮੁੱਖ ਮੰਤਰੀ ਪਿਛਲੀ ਦੇਰ ਰਾਤ ਇੱਥੇ ਟੈਗੋਰ ਥਿਏਟਰ ਵਿਚ ਐਮਰਜੈਂਸੀ ਦੌਰਾਨ ਸੰਘਰਸ਼ ਕਰਨ ਵਾਲੇ ਸਤਆਗ੍ਰਹਿਆਂ ਦੇ ਲਈ ਆਯੋਜਿਤ ਰਾਜ ਪੱਧਰ ਲੋਕਤੰਤਰ ਸੈਨਾਨੀ ਸਨਮਾਨ ਸਮਾਰੋਹ ਵਿਚ ਸੂਬੇ ਭਰ ਤੋਂ ਆਏ ਲਗਭਗ 290 ਸੈਨਾਨੀਆਂ ਨੂੰ ਸੰਬੋਧਿਤ ਕਰ ਰਹੇ ਸਨ।


