- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੇਰੀਕੋਮ ਤੋਂ ਮਿਲਦੀ ਹੈ ਪ੍ਰੇਰਣਾ: ਛੇਤਰੀ
ਭਾਰਤੀ ਫੁਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਮਹਾਨ ਮੁੱਕੇਬਾਜ਼ ਐਮ ਸੀ ਮੇਰੀਕੋਮ ਤੋਂ ਪ੍ਰੇਰਣਾ ਮਿਲਦੀ ਹੈ। ਉਹ ਛੇ ਵਾਰ ਦੀ ਵਿਸ਼ਵ ਚੈਂਪੀਅਨ ਦੇ ਸਭ ਤੋਂ ਵੱਡੇ ਪ੍ਰਸ਼ੰਸਕ ਹਨ। ਬੀਤੇ ਕੁਝ ਸਾਲਾਂ ਤੋਂ ਬਿਹਤਰੀਨ ਫੌਰਮ ਵਿੱਚ ਚਲ ਰਹੇ 34 ਸਾਲਾ ਛੇਤਰੀ ਨੂੰ ਹਾਲ ਹੀ ਵਿੱਚ ਅਖਿਲ ਭਾਰਤੀ ਫੁਟਬਾਲ ਫੈਡਰੇਸ਼ਨ ਨੇ ਸਾਲ ਦਾ ਬੈਸਟ ਫੁਟਬਾਲਰ ਚੁਣਿਆ ਹੈ। ਇਸ ਤੋਂ ਪਹਿਲਾਂ ਵੀ ਉਹ ਸਾਲ 2007, 2011, 2013, 2014 ਅਤੇ 2017 ਵਿੱਚ ਇਹ ਖਿਤਾਬ ਜਿੱਤ ਚੁੱਕੇ ਹਨ। ਛੇਤਰੀ ਨੇ ਕਿਹਾ, ’’ ਮੈਂ ਆਪਣੇ ਆਲੇ ਦੁਆਲੇ ਹਰ ਥਾਂ ਤੋਂ ਪੇ੍ਰਣਾ ਲੈਂਦਾ ਹਾਂ। ਮੇਰੀਕੋਮ ਉਨ੍ਹਾਂ ਵਿਚੋਂ ਇਕ ਹੈ। ਉਸ ਦੀ ਕਹਾਣੀ ਵਿਲੱਖਣ ਹੈ। ’’ ਉਨ੍ਹਾਂ ਕਿਹਾ, ’’ ਉਹ ਛੇ ਵਾਰ ਵਿਸ਼ਵ ਚੈਂਪੀਅਨ ਬਣੀ ਅਤੇ ਤਿੰਨ ਬੱਚਿਆਂ ਦੀ ਮਾਂ ਹੋਣ ਦੇ ਬਾਵਜੂਦ ਉਸ ਨੇ ਵਿਸ਼ਵ ਚੈਂਪੀਅਨਸ਼ਿਪ ਜਿੱਤੀ।


