- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਵੱਲੋਂ ਸ੍ਰੀਲੰਕਾ ਨੂੰ 45 ਕਰੋੜ ਡਾਲਰ ਕਰਜ਼ਾ ਦੇਣ ਦਾ ਐਲਾਨ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਨੂੰ 45 ਕਰੋੜ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ’ਚ ਅਤਿਵਾਦ ਨਾਲ ਸਿੱਝਣ ਲਈ ਪੰਜ ਕਰੋੜ ਡਾਲਰ ਦੀ ਰਾਸ਼ੀ ਵੀ ਸ਼ਾਮਲ ਹੈ। ਸ੍ਰੀਲੰਕਾ ਦੇ ਨਵੇਂ ਬਣੇ ਰਾਸ਼ਟਰਪਤੀ ਗੋਟਬਾਯਾ ਰਾਜਪਕਸਾ ਨਾਲ ਮੀਟਿੰਗ ਦੌਰਾਨ ਸਮੁੰਦਰੀ ਸੁਰੱਖਿਆ, ਤਾਮਿਲ ਘੱਟ ਗਿਣਤੀਆਂ ਦੀਆਂ ਮੰਗਾਂ, ਮਛੇਰਿਆਂ ਦੇ ਮਸਲੇ ਅਤੇ ਸੁਰੱਖਿਆ ਤੇ ਵਪਾਰਕ ਸਬੰਧਾਂ ਬਾਰੇ ਵਿਚਾਰ ਵਟਾਂਦਰਾ ਹੋਇਆ।ਸ੍ਰੀ ਮੋਦੀ ਨੇ ਕਿਹਾ ਕਿ ਦੋਵੇਂ ਗੁਆਂਢੀ ਮੁਲਕਾਂ ਦੀ ਸਮੁੰਦਰੀ ਸੁਰੱਖਿਆ ਅਤੇ ਵਿਕਾਸ ‘ਅਨਿੱਖੜਵੇਂ’ ਹਨ ਅਤੇ ਇਹ ਕੁਦਰਤੀ ਹੈ ਕਿ ਦੋਵੇਂ ਮੁਲਕ ਇਕ-ਦੂਜੇ ਦੇ ਸੁਰੱਖਿਆ ਹਿੱਤਾਂ ਪ੍ਰਤੀ ਸੁਚੇਤ ਰਹਿੰਦੇ ਹਨ। ਤਾਮਿਲ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸ੍ਰੀਲੰਕਾ ਦੀ ਨਵੀਂ ਸਰਕਾਰ ਤਾਮਿਲਾਂ ਲਈ ਬਰਾਬਰੀ, ਨਿਆਂ, ਸ਼ਾਂਤੀ ਅਤੇ ਸਤਿਕਾਰ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਸਥਿਰ, ਸੁਰੱਖਿਅਤ ਅਤੇ ਖ਼ੁਸ਼ਹਾਲ ਸ੍ਰੀਲੰਕਾ ਨਾ ਸਿਰਫ਼ ਭਾਰਤ ਸਗੋਂ ਪੂਰੇ ਹਿੰਦ ਮਹਾਸਾਗਰ ਖ਼ਿੱਤੇ ਲਈ ਲਾਭਦਾਇਕ ਹੈ।


