- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵਲੋਂ ਨਰਿੰਦਰ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ| ਪ੍ਰਧਾਨ ਮੰਤਰੀ ਦਫਤਰ ਨੇ ਟਵਿੱਟਰ ਤੇ ਦੋਹਾਂ ਨੇਤਾਵਾਂ ਦੀ ਤਸਵੀਰ ਪੋਸਟ ਕੀਤੀ ਹੈ| ਕਮਲਨਾਥ ਨੇ ਮੋਦੀ ਨਾਲ ਮੁਲਾਕਾਤ ਦੌਰਾਨ ਮੱਧ ਪ੍ਰਦੇਸ਼ ਵਿੱਚ ਪੈਂਡਿੰਗ ਪਏ ਪ੍ਰਾਜੈਕਟਾਂ ਲਈ ਅਲਾਟ ਰਾਸ਼ੀ ਜਾਰੀ ਕੀਤੇ ਜਾਣ ਦੀ ਮੰਗ ਕੀਤੀ| ਸੂਬਾ ਸਰਕਾਰ ਦੇ ਅਧਿਕਾਰੀਆਂ ਮੁਤਾਬਕ ਪ੍ਰਧਾਨ ਮੰਤਰੀ ਨੇ ਕਮਲਨਾਥ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧ ਵਿੱਚ ਸਬੰਧਿਤ ਮੰਤਰਾਲਿਆਂ ਨੂੰ ਛੇਤੀ ਕਾਰਵਾਈ ਕਰਨ ਦੀ ਨਿਰਦੇਸ਼ ਦੇਣਗੇ ਅਤੇ ਨਾਲ ਹੀ ਭਵਿੱਖ ਵਿੱਚ ਵੀ ਮੱਧ ਪ੍ਰਦੇਸ਼ ਦੇ ਹਿੱਤਾਂ ਦਾ ਧਿਆਨ ਰੱਖਣਗੇ| ਸੱਤ ਲੋਕ ਕਲਿਆਣ ਮਾਰਗ ਤੇ ਸਥਿਤ ਮੋਦੀ ਦਾ ਨਿਵਾਸ ਵਿੱਚ ਹੋਈ ਮੁਲਾਕਾਤ ਵਿੱਚ ਮੁੱਖ ਮੰਤਰੀ ਕਮਲਨਾਥ ਨੇ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਨ ਤੇ ਵਧਾਈ ਵੀ ਦਿੱਤੀ|


