- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫ਼ਾਲ ਫੈਸਲੇ ’ਤੇ ਨਜ਼ਰਸਾਨੀ ਲਈ ਸੁਪਰੀਮ ਕੋਰਟ ਪੁੱਜੀ ਤਿੱਕੜੀ
ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ, ਅਰੁਣ ਸ਼ੋਰੀ ਅਤੇ ਐਡਕੋਵੇਟ ਪ੍ਰਸ਼ਾਂਤ ਭੂਸ਼ਨ ਦੀ ਤਿੱਕੜੀ ਰਾਫ਼ਾਲ ਖਰੀਦ ਮਾਮਲੇ ਵਿੱਚ ਸੁਣਾਏ ਫੈਸਲੇ ’ਤੇ ਨਜ਼ਰਸਾਨੀ ਲਈ ਸੁਪਰੀਮ ਕੋਰਟ ਪੁੱਜ ਗਈ ਹੈ। ਸਿਖਰਲੀ ਅਦਾਲਤ ਨੇ 14 ਦਸੰਬਰ ਨੂੰ ਸੁਣਾਏ ਇਕ ਫੈਸਲੇ ਵਿੱਚ ਫਰਾਂਸ ਤੋਂ 36 ਰਾਫ਼ਾਲ ਲੜਾਕੂ ਜਹਾਜ਼ਾਂ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਹੋਣ ਦਾ ਦਾਅਵਾ ਕਰਦੀਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਸਨ। ਸਿਨਹਾ, ਸ਼ੋਰੀ ਤੇ ਭੂਸ਼ਨ ਨੇ ਸੱਜਰੀ ਪਟੀਸ਼ਨ ਵਿੱਚ ਕਿਹਾ ਹੈ ਕਿ ਸਿਖਰਲੀ ਅਦਾਲਤ ਦਾ ਫੈਸਲਾ ‘ਜ਼ਾਹਿਰਾ ਤੌਰ ’ਤੇ ਝੂਠੇ’ ਦਾਅਵਿਆਂ ’ਤੇ ਮੁਨੱਸਰ ਕਰਦਾ ਸੀ, ਜੋ ਸਰਕਾਰ ਨੇ ਬਿਨਾਂ ਸਹੀ ਵਾਲੇ ਇਕ ਨੋਟ ’ਚ ਕੀਤਾ ਸੀ। ਇਹ ਨੋਟ ਸੀਲਬੰਦ ਲਿਫ਼ਾਫੇ ’ਚ ਅਦਾਲਤ ਨੂੰ ਸੌਂਪਿਆ ਗਿਆ ਸੀ। ਪਟੀਸ਼ਨਰਾਂ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਨੋਟ ਵਿੱਚ ਜਿਹੜੇ ਦਾਅਵੇ ਕੀਤੇ ਸਨ, ਉਨ੍ਹਾਂ ਬਾਰੇ ਪੱਖ ਰੱਖਣ ਦਾ ਉਨ੍ਹਾਂ ਨੂੰ ਮੌਕਾ ਨਹੀਂ ਦਿੱਤਾ ਗਿਆ। ਨਤੀਜੇ ਵਜੋਂ ਉਨ੍ਹਾਂ ਨੂੰ ਪੂਰਾ ਨਿਆਂ ਨਹੀਂ ਮਿਲਿਆ।


