- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਮ ਮੰਦਰ ਦੀ ਉਸਾਰੀ ਕੋਈ ਨਹੀਂ ਰੋਕ ਸਕਦਾ: ਰਾਜਨਾਥ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਝਾਰਖੰਡ ਵਿਚ ਕਿਹਾ ਕਿ ਧਰਤੀ ’ਤੇ ਕੋਈ ਵੀ ਤਾਕਤ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਨਹੀਂ ਰੋਕ ਸਕਦੀ ਹੈ ਤੇ ਇਹ ‘ਸ਼ਾਨਦਾਰ’ ਹੋਵੇਗਾ। ਬਿਸ਼ਰਾਮਪੁਰ ਵਿਧਾਨ ਸਭਾ ਹਲਕੇ ਦੇ ਇਸ ਇਲਾਕੇ ’ਚ ਇਕ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਦੁਹਰਾਇਆ ਕਿ ਫਰਾਂਸ ਤੋਂ ਲਏ ਰਾਫ਼ਾਲ ਜਹਾਜ਼ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦੇਣਗੇ। ‘ਜੈ ਸ੍ਰੀ ਰਾਮ’ ਦੇ ਨਾਅਰਿਆਂ ਦਰਮਿਆਨ ਉਨ੍ਹਾਂ ਕਿਹਾ ਕਿ ਮੰਦਰ ਦੀ ਉਸਾਰੀ ਲਈ ਸੁਪਰੀਮ ਕੋਰਟ ਨੇ ਰਸਤਾ ਸਾਫ਼ ਕਰ ਦਿੱਤਾ ਹੈ। ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਦੇ ਮੁੱਦੇ ’ਤੇ ਬੋਲਦਿਆਂ ਰਾਜਨਾਥ ਨੇ ਕਿਹਾ ਕਿ ਭਾਰਤੀ ਜਨ ਸੰਘ ਦੇ ਬਾਨੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਕਿਹਾ ਸੀ ਕਿ ਇਕ ਮੁਲਕ ’ਚ ਦੋ ਸੰਵਿਧਾਨ ਤੇ ਪ੍ਰਧਾਨ ਮੰਤਰੀ ਨਹੀਂ ਹੋ ਸਕਦੇ। ਭਾਜਪਾ ਨੇ ਉਨ੍ਹਾਂ ਦਾ ਸੁਫ਼ਨਾ ਸਾਕਾਰ ਕੀਤਾ ਹੈ ਤੇ ਮੈਨੀਫੈਸਟੋ ਦਾ ਵਾਅਦਾ ਪੁਗਾਇਆ ਹੈ। ਰੱਖਿਆ ਮੰਤਰੀ ਨੇ ਨਕਸਲੀਆਂ ਨੂੰ ਚਿਤਾਵਨੀ ਦਿੱਤੀ ਕੇ ਉਹ ਹਿੰਸਾ ਦਾ ਰਾਹ ਤਿਆਗਣ ਤੇ ਜੇ ਅਜਿਹਾ ਨਹੀਂ ਕਰਨਗੇ ਤਾਂ ਕਰਾਰਾ ਜਵਾਬ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਝਾਰਖੰਡ ਦੇ ਲਾਤੇਹਰ ਤੇ ਪਲਮਊ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਤੋਂ ਬਾਅਦ ਕਈ ਹਿੰਸਕ ਘਟਨਾਵਾਂ ਹੋਈਆਂ ਹਨ।


